ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਮੁਤਾਬਕ ਭਰਦਾਨ ਜੀ ਕਿਤੇ ਨੀ ਚੱਲੇ। ਮਸਲਾ ਹੱਲ ਈ ਸਮਝੋ।ਸੂਤਰਾਂ ਦੇ ਤੌਰ ਚੁੱਕ ‘ਤੇ, ਜਨਤਾ ਦਾ ਸੋਚ ਸੋਚ ਛੋਟਾ ਦਿਮਾਗ ਉਬਾਲ਼ਾ ਮਾਰ ਗਿਆ, ਲੰਡੇ ਨੂੰ ਮੀਣਾ ਤੇ ਅੰਨ੍ਹੀ ਨੂੰ ਬੋਲ਼ਾ ਘੜੀਸੀ ਫਿਰਦਾ…. ਹੋਇਆ ਕੱਖ ਵੀ ਨਹੀਂ।

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਉਹਨਾਂ ਕਿਹਾ ਕਿ ਇਹ ਮੁੱਦਾ ਜਲਦ ਹੀ ਹੱਲ ਹੋ ਜਾਵੇਗਾ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਕਾਂਗਰਸ ਦੀ ਅਗਵਾਈ ਕਰਨਗੇ ਅਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।

ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਮੁਹੰਮਦ ਮੁਸਤਫਾ ਨੇ ਕਿਹਾ, ‘ਨਵਜੋਤ ਸਿੱਧੂ ਨੂੰ ਕਾਂਗਰਸ ਲੀਡਰਸ਼ਿਪ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਕਾਂਗਰਸ ਲੀਡਰਸ਼ਿਪ ਤੋਂ ਬਾਹਰ ਨਹੀਂ ਹਨ। ਸਿੱਧੂ ਅਮਰਿੰਦਰ ਸਿੰਘ ਨਹੀਂ ਹਨ, ਜਿਨ੍ਹਾਂ ਨੇ ਕਦੇ ਵੀ ਕਾਂਗਰਸ ਅਤੇ ਇਸ ਦੀ ਲੀਡਰਸ਼ਿਪ ਦੀ ਪਰਵਾਹ ਨਹੀਂ ਕੀਤੀ। ਸਿੱਧੂ ਕਈ ਵਾਰ ਭਾਵਨਾਤਮਕ ਤੌਰ ‘ਤੇ ਕੰਮ ਕਰਦੇ ਹਨ ਅਤੇ ਕਾਂਗਰਸ ਲੀਡਰਸ਼ਿਪ ਇਸ ਨੂੰ ਸਮਝਦੀ ਹੈ’।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੇ ਕੁਝ ਫੈਸਲਿਆਂ ਕਾਰਨ ਨਵਜੋਤ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਸਬੰਧੀ ਉਹਨਾਂ ਨੇ ਵੀਡੀਓ ਸਾਂਝੀ ਕਰਕੇ ਅਪਣਾ ਪੱਖ ਵੀ ਰੱਖਿਆ ਸੀ।