ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਕੀਪੀਡੀਆ ਨੇ ਭਾਜਪਾ ਵਿਚ ਸ਼ਾਮਲ ਦੱਸਿਆ ਹੈ। ਵਿਕੀਪੀਡੀਆ ਵਿਚ ਉਨ੍ਹਾਂ ਦੀ ਰਾਜਨੀਤਕ ਪਾਰਟੀ ਭਾਜਪਾ ਦੱਸੀ ਜਾ ਰਹੀ ਹੈ। ਦੱਸ ਦੇਈਏ 18 ਸਤੰਬਰ ਨੂੰ ਕੈਪਟਨ ਨੇ ਪੰਜਾਬ ਦੇ ਸੀ. ਐੱਮ. ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਸਦੇ ਬਾਅਦ ਉਨ੍ਹਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਕਿਆਸ ਲਾਏ ਜਾ ਰਹੇ ਹਨ, ਹਾਲਾਂਕਿ ਅਜੇ ਤਕ ਅਜਿਹਾ ਕੁਝ ਸਾਹਮਣੇ ਨਹੀਂ ਆਇਆ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਜਾਰੀ ਸਿਆਸੀ ਸੰਘਰਸ਼ ਵਿਚਾਲੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਸ਼ਾਮ ਨੂੰ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ। ਦੋਨਾਂ ਨੇਤਾਵਾਂ ਵਿਚਾਲੇ ਕਰੀਬ 45 ਮਿੰਟ ਬੈਠਕ ਚੱਲੀ ਅਤੇ ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਅਤੇ ਅਮਿਤ ਸ਼ਾਹ ਵਿਚਾਲੇ ਕਿਸਾਨਾਂ ਦੇ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਕਈ ਗੱਲਾਂ ਸਾਫ਼ ਹੋਈਆਂ ਹਨ, ਜਿਸ ਦਾ ਬਲੂ ਪ੍ਰਿੰਟ ਤਿਆਰ ਕਰਨ ਨੂੰ ਲੈ ਕੇ ਵੀ ਸਹਿਮਤੀ ਬਣੀ।