ਕੈਨੇਡਾ (Canada) ‘ਚ ਗੋਰੇ ਮੂਲ ਦੇ ਵਿਅਕਤੀ ਵੱਲੋਂ ਪੰਜਾਬਣ ਕੁੜੀ ਦਾ ਬੇਰਹਿਮੀ ਨਾਲ ਕਤਲ (Brutal murder) ਕਰ ਦਿੱਤਾ ਗਿਆ। ਜਿਸ ਮਗਰੋਂ ਉਸ ਨੂੰ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਹਸਪਤਾਲ ‘ਚ ਉਸ ਦੀ ਮੌਤ ਹੋ ਗਈ। ਮ੍ਰਿਤਕ ਪੰਜਾਬਣ ਕੁੜੀ ਦੀ ਪਛਾਣ ਹਰਮਨਦੀਪ ਕੌਰ (Harmandeep Kaur) (24 ਸਾਲਾ ) ਵਜੋਂ ਹੋਈ ਹੈ, ਜਿਸ ਦੇ ਸਿਰ ‘ਚ ਲੋਹੇ ਦੀ ਰਾਡ ਮਾਰ ਕੇ ਕਤਲ ਦੀ ਘਟਨਾ ਕਾਰਣ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਰਮਨਦੀਪ ਪੰਜਾਬ ਦੇ ਜ਼ਿਲਾ ਕਪੂਰਥਲਾ ਵਿਚ ਪੈਂਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ ਸੀ।

ਕੈਨੇਡਾ ‘ਚ ਗੋਰੇ ਮੂਲ ਦੇ ਵਿਅਕਤੀ ਵੱਲੋਂ 24 ਸਾਲਾ ਪੰਜਾਬਣ ਕੁੜੀ ਹਰਮਨਦੀਪ ਕੌਰ ਦਾ ਸਿਰ ‘ਚ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਹਰਮਨਦੀਪ ਨੂੰ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਹਸਪਤਾਲ ‘ਚ ਜੇਰੇ ਇਲਾਜ ਮੌਤ ਹੋ ਗਈ। ਹਰਮਨਦੀਪ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ ਸੀ।ਦੱਸਿਆ ਜਾ ਰਿਹਾ ਹੈ ਕਿ ਹਰਮਨਦੀਪ 3 ਕੁ ਸਾਲ ਪਹਿਲਾਂ ਸਟੂਡੈਂਟ ਵੀਜ਼ਾ ‘ਤੇ ਕੈਨੇਡਾ ਗਈ ਸੀ। ਪੜ੍ਹਾਈ ਕਰਨ ਤੋਂ ਬਾਅਦ ਉਸ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਓਕਾਨਾਗਨ ਵਿਖੇ ਇਕ ਕੰਪਨੀ ‘ਚ ਸਕਿਊਰਟੀ ਗਾਰਡ ਦੀ ਨੌਕਰੀ ਮਿਲ ਗਈ ਸੀ। ਨੌਕਰੀ ਦੌਰਾਨ ਉੱਥੇ ਕੰਮ ਕਰਦੇ ਗੋਰੇ ਨੇ ਉਸ ਦੇ ਸਿਰ ‘ਚ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਦੋਸ਼ੀ ਨੂੰ ਮਾਨਸਿਕ ਸਿਹਤ ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਹਸਪਤਾਲ ਵਿਚ ਹੀ ਹੈ। ਉਸ ਉੁੱਤੇ ਕਤਲ ਦੇ ਦੋਸ਼ ਲੱਗ ਸਕਦੇ ਹਨ। ਇਸ ਦੁੱਖਦਾਈ ਮੌਤ ਦੀ ਖ਼ਬਰ ਸੁਣ ਕਿ ਪੰਜਾਬੀ ਭਾਈਚਾਰੇ ‘ਚ ਸੌਗ ਦੀ ਲਹਿਰ ਦੌੜ ਪਈ।