ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਮੰਤਰੀ ਬਣਾਉਣ ਲਈ ਨਾਂ ਫਾਈਨਲ ਕੀਤੇ ਗਏ ਹਨ, ਉਸ ਨਾਲ ਸਿਆਸੀ ਮਾਹਿਰ ਪੂਰੀ ਤਰ੍ਹਾਂ ਫੇਲ ਸਾਬਿਤ ਹੋ ਗਏ ਹਨ। ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹੀ ਚਰਚਾ ਸੀ ਹੋ ਰਹੀ ਸੀ ਕਿ ਲਗਾਤਾਰ ਦੂਜੀ ਵਾਰ ਜਿੱਤਣ ਵਾਲੇ ਸਾਰੇ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇਗਾ।


ਇਸੇ ਤਰ੍ਹਾਂ ਦਿੱਗਜਾਂ ਨੂੰ ਹਰਾਉਣ ਵਾਲੇ ਵਿਧਾਇਕਾਂ ‘ਚੋਂ ਵੀ ਮੰਤਰੀ ਬਣਾਏ ਜਾਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਉਨ੍ਹਾਂ ਦੇ ਅਰਮਾਨਾਂ ‘ਤੇ ਪਾਣੀ ਫਿਰ ਗਿਆ ਹੈ ਕਿਉਂਕਿ ਦੂਜੀ ਵਾਰ ਜਿੱਤਣ ਵਾਲੇ ਸਿਰਫ 2 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ, ਜਦੋਂ ਕਿ ਦਿੱਗਜਾਂ ਨੂੰ ਹਰਾਉਣ ਵਾਲੇ ਵਿਧਾਇਕਾਂ ‘ਚੋਂ ਕਿਸੇ ਇਕ ਨੂੰ ਵੀ ਮੰਤਰੀ ਨਹੀਂ ਬਣਾਇਆ ਗਿਆ।

ਇਨ੍ਹਾਂ ‘ਚ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂੰਕੇ, ਜੈ ਕਿਸ਼ਨ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਸਿੰਘ ਪੰਡੋਰੀ ਦੇ ਨਾਂ ਮੁੱਖ ਤੌਰ ‘ਤੇ ਸ਼ਾਮਲ ਹਨ। ਹਾਲਾਂਕਿ ਪਹਿਲੀ ਵਾਰ ਜਿੱਤਣ ਵਾਲੇ 8 ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾ ਰਿਹਾ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਵੀਂ ਸਰਕਾਰ ਸਰਕਾਰ ਨੇ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਅਧਿਕਾਰਿਤ ਤੌਰ ’ਤੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਅੱਠ ਵਾਰ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਕੌਂਸਲ ਆਫ਼ ਪੰਜਾਬ ਤੇ ਹਰਿਆਣਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।