ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਮਚੇ ਘਮਾਸਾਨ ਤੋਂ ਬਾਅਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ‘ਚ (Capt Amarinder Singh removes Congress word from his Twitter handle) ਨਹੀਂ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਸ਼ਬਦ ਵੀ ਹਟਾ ਦਿੱਤਾ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਹਟਾਇਆ ਕਾਂਗਰਸ ਸ਼ਬਦ pic.twitter.com/T68sGWnTpL
— Punjab Spectrum (@PunjabSpectrum) September 30, 2021
ਉਹਨਾਂ ਨੇ ਹੁਣ ਟਵਿੱਟਰ ਹੈਂਡਲ ‘ਤੇ ਕਾਂਗਰਸ ਦੀ ਥਾਂ ਫ਼ੌਜ ਦੇ ਯੋਧਾ ਅਤੇ ਪੰਜਾਬ ਦੇ ਇੱਕ ਸਾਬਕਾ ਮੁੱਖ ਮੰਤਰੀ ਲਿਖਿਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਯਾਨੀ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕਾਂਗਰਸ (Capt Amarinder Singh removes Congress word from his Twitter handle) ਵਿੱਚ ਹਲਚਲ ਤੇਜ਼ ਹੋ ਗਈ ਹੈ।
https://t.co/cIagKdvFVT pic.twitter.com/PNl216sa4i
— Punjab Spectrum (@PunjabSpectrum) September 30, 2021
ਸੂਤਰਾਂ ਅਨੁਸਾਰ ਕੈਪਟਨ ਛੇਤੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ, ਜਦਕਿ ਦੂਜੇ ਪਾਸੇ ਕਾਂਗਰਸ ਨੇ ਵੀ ਨਾਰਾਜ਼ ਅਮਰਿੰਦਰ ਸਿੰਘ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸੀ ਲੀਡਰਸ਼ਿਪ (Capt Amarinder Singh removes Congress word from his Twitter handle) ਦੇ ਕਹਿਣ ‘ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਅਤੇ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਕੈਪਟਨ ਨਾਲ ਗੱਲ ਕਰ ਰਹੇ ਹਨ, ਪਰ ਉਹ ਮੰਨਣ ਲਈ ਤਿਆਰ ਨਹੀਂ ਹਨ।