ਮੂਸੇਵਾਲਾ,ਮਨਕੀਰਤ ਔਲਖ ਵਰਗੇ ਗਾਇਕਾਂ ਦੇ ਕੁੱਝ ਗੀਤ ਬੈਨ? ਪੰਜਾਬ ਦੇ DJ ਨਹੀਂ ਚਲਾਉਣਗੇ ਗੀਤ, ਸਰਕਾਰੀ ਫਰਮਾਨ ਜਾਰੀ।

ਪੰਜਾਬ ’ਚ ਡੀ. ਜੇ. ’ਤੇ ਵੱਜਣ ਵਾਲੇ ਲੱਚਰ, ਸ਼ਰਾਬ ਅਤੇ ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਲਾਅ ਐਂਡ ਆਰਡਰ ਈਸ਼ਵਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਸ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਪੱਤਰ ਭੇਜੇ ਗਏ ਹਨ।

ਇਸ ਪੱਤਰ ’ਚ ਐੱਸ. ਐੱਸ. ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਏਰੀਏ ’ਚ ਜਾਂਚ ਕਰਨ ਕਿ ਡੀਜਿਆਂ ’ਤੇ ਲੱਚਰ, ਹਥਿਆਰਾਂ ਤੇ ਸ਼ਰਾਬ ਵਾਲੇ ਗੀਤ ਨਾ ਚਲਾਏ ਜਾਣ।

ਚੰਡੀਗੜ੍ਹ- ਪੰਜਾਬ ਵਿੱਚ ਹੁਣ ਡੀਜੇ ਉਤੇ ਅਸ਼ਲੀਲ ਤੇ ਭੜਕਾਊ ਗੀਤ ਵਜਾਉਣ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਅੱਜ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਵੱਲੋਂ ਸੂਬੇ ਦੇ ਸਾਰੇ ਐਸਐਸਪੀ ਨੂੰ ਹੁਕਮ ਦਿੱਤੇ ਹਨ ਕਿ ਆਪਣੇ ਇਲਾਕਿਆਂ ਵਿੱਚ ਡੀਜੇ ਦੀ ਜਾਂਚ ਕਰਵਾਈ ਜਾਵੇ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਡੀਜੇ ਉਤੇ ਅਸ਼ਲੀਲ, ਸ਼ਰਾਬੀ, ਭੜਕਾਊ ਅਤੇ ਹਥਿਆਰਾਂ ਵਾਲੇ ਗਾਣੇ ਨਾਲ ਵੱਜਣ। ਜੋ ਨੌਜਵਾਨਾਂ ਨੂੰ ਭੜਕਾਉਂਦੇ ਹਨ ਅਤੇ ਨਸ਼ੇ ਲਈ ਉਤਸ਼ਾਹਿਤ ਕਰਦੇ ਹਨ।

ਇਸ ਬਾਰੇ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਨੇ ਸੂਬੇ ਦੇ ਸਾਰੇ ਐਸਐਸਪੀਜ਼ ਨੂੰ ਇੱਕ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ। ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਇਹ ਲਿਖਤੀ ਆਦੇਸ਼ਾਂ ਦੀ ਕਾਪੀਆਂ ਭੇਜੀਆਂ ਹਨ।

ਦੱਸਣਯੋਗ ਹੈ ਕਿ ਵਿੱਚ ਪੰਜਾਬ ਵਿੱਚ ਵਿਆਹਾਂ, ਪਾਰਟੀਆਂ ਜਾਂ ਹੋਰ ਖੁਸ਼ੀ ਦੇ ਮੌਕੇ ਡੀਜੇ ਉਤੇ ਅਜਿਹੇ ਭੜਕਾਊ ਗੀਤ ਵਜਾਏ ਜਾਂਦੇ ਹਨ ਅਤੇ ਪਿਛਲੇ ਸਮੇਂ ਵਿੱਚ ਅਜਿਹੇ ਕਈ ਹਾਦਸੇ ਵਾਪਰੇ ਹਨ। ਡੀਜੇ ਉਤੇ ਹਥਿਆਰਾਂ ਵਾਲੇ ਗੀਤ ਵਜਦੇ ਅਤੇ ਲੋਕ ਵੀ ਹਥਿਆਰ ਕੱਢ ਕੇ ਹਵਾਈ ਫਾਇਰ ਕਰਦੇ ਹਨ, ਜਿਸ ਕਾਰਨ ਹਾਦਸੇ ਵਾਪਰਦੇ ਹਨ ਅਤੇ ਕਈ ਬੇਕੂਸਰਾਂ ਦੀ ਜਾਨ ਵੀ ਚਲੀ ਜਾਂਦੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਤੇ ਪੰਜਾਬ ਦੇ ਲਾਅ ਐਂਡ ਆਰਡਰ ਨੇ ਸੂਬੇ ਦੇ ਸਾਰੇ ਪੁਲਿਸ ਮੁਖੀਆਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।