ਜਿਹੜੀ ਕੋਠੀ ‘ਚ ਕਿਸੇ ਵੇਲੇ ਆਉਂਦੇ ਸੀ ਵੱਡੇ ਕਾਂਗਰਸੀ ਲੀਡਰ, ਅੱਜ ਔਖੇ ਵੇਲੇ ਨਹੀਂ ਦਿੱਤਾ ਕਿਸੇ ਨੇ ਸਾਥ
ਨਵਜੋਤ ਕੌਰ ਸਿੱਧੂ ਅਮ੍ਰਿਤਸਰ ਤੋਂ ਪਟਿਆਲਾ ਲਈ ਹੋਏ ਰਵਾਨਾ,

ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ’ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ। ਹਾਲਾਂਕਿ ਸੁਪਰੀਮ ਕੋਰਟ ਨੇ ਮਈ 2018 ਵਿੱਚ ਸਿੱਧੂ ਨੂੰ ਇਸ ਮਾਮਲੇ ਵਿੱਚ 65 ਸਾਲਾ ਵਿਅਕਤੀ ਨੂੰ ਜਾਣ ਬੁੱਝ ਕੇ ਸੱਟ ਪਹੁੰਚਾਉਣ ਦੇ ਜੁਰਮ ਲਈ ਦੋਸ਼ੀ ਠਹਿਰਾਇਆ ਸੀ ਪਰ 1,000 ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਸੀ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਅੱਜ ਵੱਡਾ ਝਟਕਾ ਮਿਲਿਆ ਹੈ। ਸੁਪਰੀਮ ਕੋਰਟ ਨੇ 1988 ਦੇ ਪਟਿਆਲਾ ਸੜਕੀ ਹਿੰਸਾ ਮਾਮਲੇ ਵਿੱਚ ਰਾਖਵੇਂ ਰੱਖੇ ਫ਼ੈਸਲੇ ਨੂੂੰ ਉਜਾਗਰ ਕਰਦਿਆਂ ਅੱਜ ਸ: ਸਿੱਧੂ ਨੂੰ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ।

ਜਸਟਿਸ ਏ.ਐਮ. ਖ਼ਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ’ਤੇ ਅਧਾਰਿਤ ਸੁਪਰੀਮ ਕੋਰਟ ਦੇ ਇਕ ਬੈਂਚ ਨੇ 2018 ਵਿੱਚ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਹੀ ਸ: ਸਿੱਧੂ ਨੂੰ ਕੇਵਲ ਇਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤੇ ਜਾਣ ਦੇ ਫ਼ੈਸਲੇ ਨੂੰ ਪਲਟਦਿਆਂ ਉਨ੍ਹਾਂ ਨੂੰ ਇਕ ਸਾਲ ਲਈ ਕੈਦ ਦੀ ਸਜ਼ਾ ਸੁਣਾਈ ਹੈ।

ਇਸ ਸੰਬੰਧੀ ਵੇਰਵੇ ਸਹਿਤ ਆਰਡਰ ਅਜੇ ਆਉਣਾ ਹੈ। ਯਾਦ ਰਹੇ ਕਿ 25 ਮਾਰਚ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸੁਣਵਾਈ ਕਰਨ ਉਪਰੰਤ ਫ਼ੈਸਲਾ ਰਾਖ਼ਵਾਂ ਰੱਖ ਲਿਆ ਸੀ ਜਿਹੜਾ ਅੱਜ ਸੁਣਾਇਆ ਗਿਆ ਹੈ।

ਯਾਦ ਰਹੇ ਕਿ 1988 ਵਿੱਚ ਸੜਕੀ ਹਿੰਸਾ ਦੇ ਇਕ ਮਾਮਲੇ ਵਿੱਚ ਸ: ਸਿੱਧੂ ’ਤੇ ਇਹ ਦੋਸ਼ ਲੱਗਾ ਸੀ ਕਿ ਸੜਕ ’ਤੇ ਹੋਈ ਤਕਰਾਰ ਮਗਰੋਂ ਉਨ੍ਹਾਂ ਦੇ ਹਮਲੇ ਕਾਰਨ ਗੁਰਨਾਮ ਸਿੰਘ ਨਾਂਅ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਸੀ।

ਅੱਜ ਇਸ ਮਾਮਲੇ ਵਿੱਚ ਸ: ਸਿੱਧੂ ਵੱਲੋਂ ਸੀਨੀਅਰ ਵਕੀਲ ਸ੍ਰੀ ਏ.ਐਮ. ਸਿੰਘਵੀ ਅਤੇ ਪੀੜਤ ਧਿਰ ਵੱਲੋਂ ਸ੍ਰੀ ਸਿਧਾਰਥ ਲੂਥਰਾ ਪੇਸ਼ ਹੋਏ।

ਮ੍ਰਿਤਕ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਹ ਪਟੀਸ਼ਨ ਸ: ਸਿੱਧੂ ਨੂੰ 2018 ਵਿੱਚ ਇਕ ਹਜ਼ਾਰ ਰੁਪਏ ਜੁਰਮਾਨਾ ਲਗਾ ਕੇ ਛੱਡ ਦਿੱਤੇ ਜਾਣ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰਨ ਲਈ ਲਗਾਈ ਗਈ ਸੀ ਜਿਸਦਾ ਅੱਜ ਸੁਪਰੀਮ ਕੋਰਟ ਵੱਲੋਂ ਨਿਬੇੜਾ ਕੀਤਾ ਗਿਆ ਹੈ।

ਪੰਜਾਬ ਦੇ ਸਾਬਕਾ ਕਾਂਗਰਸੀ ਨੇਤਾ ਸੁਨੀਲ ਜਾਖੜ ਅੱਜ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸ੍ਰੀ ਜਾਖੜ ਦਿੱਲੀ ‘ਚ ਹਨ। ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਸ੍ਰੀ ਜਾਖੜ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਵਿਚ ਉਨ੍ਹਾਂ ਨੂੰ ਕੁਝ ਜ਼ਿੰਮੇਵਾਰੀ ਦਿੱਤੀ ਜਾਵੇਗੀ।