ਹਰ ਸਾਲ ਕੈਨੇਡਾ ‘ਚ ਗਰਮੀਆਂ ਦੌਰਾਨ ਝੀਲਾਂ-ਦਰਿਆਵਾਂ ‘ਚ ਡੁੱਬਣ ਕਾਰਨ ਦਰਜਨਾਂ ਮੌਤਾਂ ਹੁੰਦੀਆਂ ਹਨ। ਬੀਤੇ ਕੁਝ ਸਾਲਾਂ ‘ਚ ਪੰਜਾਬੀ ਨੌਜਵਾਨਾਂ ਵਲੋਂ ਡੁੱਬ ਕੇ ਜਾਨ ਗਵਾਉਣ ਦੀਆਂ ਘਟਨਾਵਾਂ ‘ਚ ਵਾਧਾ ਹੋਇਆ ਹੈ।ਇਹ ਝੀਲਾਂ-ਦਰਿਆ ਉਪਰੋਂ ਬਹੁਤ ਸ਼ਾਂਤ ਦਿਸਦੇ ਹਨ ਪਰ ਅਚਾਨਕ ਡੂੰਘੇ ਹੋ ਜਾਂਦੇ ਹਨ ਤੇ ਪਾਣੀ ਬਹੁਤ ਜ਼ਿਆਦਾ ਠੰਡਾ ਹੋਣ ਕਾਰਨ ਕੁਝ ਮਿੰਟਾਂ ‘ਚ ਹੀ ਹਾਈਪੋਥਰਮੀਆ ਹੋ ਜਾਣ ਕਾਰਨ ਵੀ ਜਾਨ ਨਿਕਲ ਜਾਂਦੀ ਹੈ।ਬੇਨਤੀ ਹੈ ਕਿ ਜੇ ਤੈਰਨਾ ਨਹੀਂ ਆਉਂਦਾ ਤਾਂ ਪਾਣੀ ਤੋਂ ਦੂਰ ਰਹੋ, ਸੇਫਟੀ ਵੈਸਟ ਬਿਨਾ ਪਾਣੀ ‘ਚ ਨਾ ਜਾਓ। ਖ਼ੁਦ ਜਾਗਰੂਕ ਹੋਵੋ ਤੇ ਨਾਲ ਆਪਣੇ ਮਿੱਤਰਾਂ-ਦੋਸਤਾਂ ਨੂੰ ਜਾਗਰੂਕ ਕਰੋ। ਪੰਜਾਬ ਤੋਂ ਨਵੇਂ ਆਏ ਨੌਜਵਾਨ ਵਿਸ਼ੇਸ਼ ਖਿਆਲ ਰੱਖਣ।

ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ਨੇ ਜਾਰੀ ਕੀਤੀ ਐਡਵਾਈਜ਼ਰੀ, ਵਿਦਿਆਰਥੀਆਂ ਨੂੰ ਤੈਰਾਕੀ ‘ਚ ਸਾਵਧਾਨ ਰਹਿਣ ਦੀ ਦਿੱਤੀ ਸਲਾਹ, ਜਾਣੋ ਮਾਮਲਾ..ਭਾਰਤੀ ਹਾਈ ਕਮਿਸ਼ਨ ਨੇ ਇਹ ਐਡਵਾਈਜ਼ਰੀ ਸ਼ੁੱਕਰਵਾਰ ਨੂੰ ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ ‘ਤੇ ਪੋਸਟ ਕੀਤੀ ਸੀ ਕਿ ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦੀਆਂ ਡੁੱਬਣ ਨਾਲ ਮੌਤਾਂ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧੇ ਨੂੰ ਲੈ ਕੇ ਹਾਈ ਕਮਿਸ਼ਨ ਚਿੰਤਤ ਹੈ।

ਨਵੀਂ ਦਿੱਲੀ: ਕੈਨੇਡਾ (Canada) ਦੇ ਓਟਾਵਾ (Ottawa) ਸਥਿਤ ਭਾਰਤੀ ਹਾਈ ਕਮਿਸ਼ਨ (Indian High Commission) ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਈ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਇਸ ਸਾਲ ਅਪ੍ਰੈਲ ਵਿੱਚ ਵਾਪਰੀਆਂ ਦੋ ਦੁਖਦਾਈ ਘਟਨਾਵਾਂ ਤੋਂ ਬਾਅਦ ਤੈਰਾਕੀ ਵਿੱਚ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

ਭਾਰਤੀ ਹਾਈ ਕਮਿਸ਼ਨ ਨੇ ਇਹ ਐਡਵਾਈਜ਼ਰੀ ਸ਼ੁੱਕਰਵਾਰ ਨੂੰ ਮਾਈਕ੍ਰੋ-ਬਲੌਗਿੰਗ ਸਾਈਟ ਟਵਿੱਟਰ ‘ਤੇ ਪੋਸਟ ਕੀਤੀ ਸੀ ਕਿ ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦੀਆਂ ਡੁੱਬਣ ਨਾਲ ਮੌਤਾਂ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧੇ ਨੂੰ ਲੈ ਕੇ ਹਾਈ ਕਮਿਸ਼ਨ ਚਿੰਤਤ ਹੈ।

ਆਪਣੀ ਐਡਵਾਈਜ਼ਰੀ ਵਿੱਚ, ਹਾਈ ਕਮਿਸ਼ਨ ਨੇ ਭਾਰਤੀ ਵਿਦਿਆਰਥੀਆਂ ਨੂੰ ਸਥਾਨਕ ਕਾਨੂੰਨਾਂ ਦੀ ਪਾਲਣਾ ਕਰਨ ਅਤੇ ਝੀਲਾਂ ਜਾਂ ਨਦੀਆਂ ‘ਤੇ ਜਾਣ ਵੇਲੇ ਲਾਈਫ ਜੈਕਟਾਂ ਵਰਗੀਆਂ ਜ਼ਰੂਰੀ ਸਾਵਧਾਨੀਆਂ ਵਰਤਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਤੈਰਾਕੀ ਜਾਂ ਗੋਤਾਖੋਰੀ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਹਾਈ ਕਮਿਸ਼ਨ ਨੇ ਕਿਹਾ ਕਿ ਜਿਨ੍ਹਾਂ ਨੂੰ ਤੈਰਾਕੀ ਨਹੀਂ ਆਉਂਦੀ, ਉਨ੍ਹਾਂ ਨੂੰ ਸਿੱਖਣ ਦੇ ਮਕਸਦ ਨਾਲ ਨਦੀ ਜਾਂ ਝੀਲ ਵਿੱਚ ਨਹੀਂ ਜਾਣਾ ਚਾਹੀਦਾ।

ਐਡਵਾਈਜ਼ਰੀ ‘ਚ ਇਹ ਵੀ ਕਿਹਾ ਗਿਆ ਹੈ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਕਈ ਵਾਰ ਵਿਦਿਆਰਥੀਆਂ ਦਾ ਇਕ ਗਰੁੱਪ ਸ਼ਰਾਬ ਦੇ ਨਸ਼ੇ ‘ਚ ਵਾਟਰ ਸਪੋਰਟਸ ਖੇਡਣ ਦੀ ਕੋਸ਼ਿਸ਼ ਕਰਦੇ ਹਨ ਅਤੇ ਕਈ ਵਾਰ ਅਜਿਹੇ ਲੋਕ ਪਾਣੀ ‘ਚ ਉਤਰ ਜਾਂਦੇ ਹਨ ਜਿਨ੍ਹਾਂ ਨੂੰ ਤੈਰਾਕੀ ਦਾ ਬਿਲਕੁਲ ਵੀ ਤਜਰਬਾ ਨਹੀਂ ਹੁੰਦਾ ਅਤੇ ਨਤੀਜੇ ਵਜੋਂ ਵੱਡੀ ਗਿਣਤੀ ‘ਚ ਹਾਦਸੇ ਵਾਪਰਦੇ ਹਨ। ਹਾਈ ਕਮਿਸ਼ਨ ਨੇ ਕਿਹਾ ਕਿ ਘਟਨਾਵਾਂ ਨੂੰ ਰੋਕਣ ਲਈ ਵਿਦਿਆਰਥੀਆਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੀਆਂ ਖਤਰਨਾਕ ਗਤੀਵਿਧੀਆਂ ਤੋਂ ਬਚਣ।