Disclaimer – [Punjab Spectrum] does not endorse the opinions of Speakers, Social Media Personalities & influencers, political & religious leaders. All Content provided is for Information Purpose Only.

ਭਾਜਪਾ ਆਗੂ ਤੇਜਿੰਦਰਪਾਲ ਬੱਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਗਵੰਤ ਮਾਨ ਵਿਰੋਧੀ ਧਿਰ ਵਿੱਚ ਸਨ, ਉਹ ਆਖਦੇ ਸਨ ਕਿ ਜਦੋਂ ਅਸੀਂ ਸੱਤਾ ਵਿੱਚ ਆਵਾਂਗੇ ਤਾਂ 2 ਮਹੀਨਿਆਂ ਵਿੱਚ ਪੰਜਾਬ ਵਿੱਚੋਂ ਨਸ਼ੇ ਖਤਮ ਕਰ ਦੇਵਾਂਗੇ।

ਮਾਫੀਆ ਖਿਲਾਫ FIR ਦਰਜ ਹੋਵੇਗੀ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਸਵਾਲ ਕੀਤਾ ਕਿ ਹੁਣ ਤੱਕ ਕਿੰਨੇ ਲੋਕਾਂ ‘ਤੇ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੁਸੀਂ ਮੁੱਖ ਮੰਤਰੀ ਹੋ ਤੇ ਸਾਈਕਲ ਰੈਲੀਆਂ ਕਰ ਰਹੇ ਹੋ। ਮੈਨੂੰ ਲੱਗਦਾ ਹੈ ਕਿ ਭਗਵੰਤ ਮਾਨ ਨੂੰ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।

ਇਸ ਨਾਲ ਪਤਾ ਲੱਗ ਜਾਵੇਗਾ ਕਿ ਸਾਈਕਲ ਰੈਲੀ ‘ਚ ਭਗਵੰਤ ਮਾਨ ਨੇ ਕੁਝ ਲਿਆ ਤਾਂ ਨਹੀਂ ਹੋਇਆ ਸੀ। ਉਨਾਂ ਕਿਹਾ ਕਿ ਮੇਰੇ ਖਿਲਾਫ ਇੱਕ ਹਜ਼ਾਰ ਐਫ.ਆਈ.ਆਰ. ਹੋ ਜਾਵੇ ਤਾਂ ਵੀ ਮੈਂ ਡਰਦਾ ਨਹੀਂ। ਉਨ੍ਹਾਂ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਉਨ੍ਹਾਂ ਨੂੰ ਜੇਲ੍ਹ ਨਹੀਂ ਸੁੱਟ ਸਕੇ।

ਉਨ੍ਹਾਂ ਕਿਹਾ ਕਿ ਕੁੰਵਰ ਪ੍ਰਤਾਪ ਸਿੰਘ ਦੀ ਰਿਪੋਰਟ ‘ਤੇ ਅਰਵਿੰਦ ਕੇਜਰੀਵਾਲ ਦਾਅਵਾ ਕਰਕੇ ਸਨ ਕਿ ਉਹ ਰਿਪੋਰਟ ਪੜ੍ਹਦੇ ਹੀ 24 ਘੰਟਿਆਂ ‘ਚ ਦੋਸ਼ੀਆਂ ਨੂੰ ਜੇਲ੍ਹ ਭੇਜ ਦੇਣਗੇ। ਜਿਨ੍ਹਾਂ ਅਫਸਰਾਂ ਨੇ ਬੇਅਦਬੀ ਕਰਨ ਵਾਲਿਆਂ ਨੂੰ ਬਚਾਇਆ, ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਨੇ ਤਰੱਕੀਆਂ ਦੇ ਰਹੇ ਹਨ।