ਸਿੱਧੂ ਤੇ ਮਜੀਠੀਆ ਨੂੰ ਹਰਾਉਣ ਵਾਲੀ ‘ਆਪ’ ਵਿਧਾਇਕਾ ਨੂੰ ਜਾਨੋਂ ਮਾਰਨ ਦੀ ਧਮਕੀ, ਇੰਟਰਨੈੱਟ ਮੀਡੀਆ ‘ਤੇ ਕੀਤੀ ਅ ਸ਼ ਲੀ ਲ ਸ਼ਬਦਾਵਲੀ ਦੀ ਵਰਤੋਂ
ਅੰਮ੍ਰਿਤਸਰ : ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਅਕਾਲੀ ਦਲ (ਬਾਦਲ) ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਹਰਾਉਣ ਵਾਲੀ ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਜੀਵਨਜੋਤ ਕੌਰ (jeevanjot kaur) ਨੂੰ ਇੰਟਰਨੈੱਟ ਮੀਡੀਆ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੋਸ਼ੀ ਨੇ ਫੇਸਬੁੱਕ ‘ਤੇ ਮਹਿਲਾ ਵਿਧਾਇਕ ਖਿਲਾਫ ਅ ਸ਼ ਲੀ ਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਹੈ।
ਓਧਰ, ਵਿਧਾਇਕਾ ਨੇ ਇਸ ਸਬੰਧੀ ਡੀਜੀਪੀ ਵੀਕੇ ਭਾਵੜਾ ਤੇ ਸੀਪੀ ਅਰੁਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਨਰਾਇਣਗੜ੍ਹ ਦੀ ਪੈਰਾਡਾਈਜ਼ ਕਾਲੋਨੀ ਛੇਹਰਟਾ ਦੇ ਰਹਿਣ ਵਾਲੇ ਸਿਕੰਦਰ ਸਿੰਘ ਖ਼ਿਲਾਫ਼ ਥਾਣਾ ਮਕਬੂਲਪੁਰਾ ‘ਚ ਆਈਟੀ ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਪੁਲਿਸ ਦੀ ਸਾਈਬਰ ਸ਼ਾਖਾ ਮੁਲਜ਼ਮਾਂ ਤਕ ਪਹੁੰਚਣ ਲਈ ਸਿਕੰਦਰ ਸਿੰਘ ਦੇ ਬਲੂਪ੍ਰਿੰਟ ਦੀ ਛਾਣਬੀਣ ਕਰ ਰਹੀ ਹੈ। ਸੀਪੀ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮਹਿਲਾ ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਸੂਚਨਾ ਮਿਲੀ ਸੀ ਕਿ ਸਿਕੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ’ਤੇ ਆਈਡੀ ਬਣਾਈ ਹੈ। ਦੋਸ਼ੀ ਆਪਣੀ ਆਈਡੀ ਰਾਹੀਂ ਉਸ ‘ਤੇ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ। ਉਸ ਦੀ ਕਾਰਜਸ਼ੈਲੀ ‘ਤੇ ਵੀ ਟਿੱਪਣੀ ਕੀਤੀ। ਇਸ ਸਬੰਧੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਕਿਸ ਪਾਰਟੀ ਨਾਲ ਸਬੰਧਤ ਹੈ।