ਸੰਗਰੂਰ, 3 ਜੂਨ, 2022:‘ਆਮ ਆਦਮੀ ਪਾਰਟੀ’ ਨੇ 23 ਜੂਨ ਨੂੰ ਹੋਣ ਵਾਲੀ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਹਲਕਾ ਇੰਚਾਰਜ ਸਰਪੰਚ ਗੁਰਮੇਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਸਰਪੰਚ ਗੁਰਮੇਲ ਸਿੰਘ ਇਕ ਵਾਲੰਟੀਅਰ ਦੇ ਤੌਰ ’ਤੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ।
ਇਸ ਐਲਾਨ ਦੇ ਨਾਲ ਹੀ ਭਗਵੰਤ ਮਾਨ ਦੀ ਭੈਣ ਜਾਂ ਫ਼ਿਰ ਸੰਗਰੂਰ ਦੇ ਐਸ.ਐਸ.ਪੀ. ਸ: ਮਨਦੀਪ ਸਿੰਘ ਸਿੱਧੂ ਨੂੰ ਪਾਰਟੀ ਉਮੀਦਵਾਰ ਬਣਾਏ ਜਾਣ ਸੰਬੰਧੀ ਲਗਾਈਆਂ ਜਾ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ।
ਆਮ ਆਦਮੀ ਪਾਰਟੀ ਦੇ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ …23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ..ਬਤੌਰ ਪਾਰਟੀ ਪ੍ਰਧਾਨ ਮੇਰੇ ਵੱਲੋਂ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ… pic.twitter.com/V6fjEEtprz
— Bhagwant Mann (@BhagwantMann) June 3, 2022
ਸੰਗਰੂਰ ਸੀਟ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਚੁਣੇ ਜਾਣ ਮਗਰੋਂ ਸੰਗਰੂਰ ਦੇ ਸੰਸਦ ਮੈਂਬਰ ਵਜੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਖ਼ਾਲੀ ਹੋਈ ਸੀ ਅਤੇ ਹੁਣ ਇਸਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਤੈਅ ਹੈ। ਨਤੀਜਾ 26 ਜੂਨ ਨੂੰ ਆਵੇਗਾ।
ਇਸ ਸੀਟ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੂੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਜਦਕਿ ਅਜੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹੈ।