ਅੱਜ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਲੈ ਗਈ ਹੈ। ਉਥੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਬਿਸ਼ਨੋਈ ਨੂੰ ਮੁਹਾਲੀ ਸਥਿਤ ਸੀਆਈਏ ਦਫ਼ਤਰ ਲਿਆਂਦਾ ਜਾਣਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਕਿਸੇ ਅਣਪਛਾਤੀ ਥਾਂ ’ਤੇ ਲਿਜਾਇਆ ਗਿਆ।
ਚੰਡੀਗੜ੍ਹ: ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਤੋਂ ਇੱਕ ਅਹਿਮ ਜਾਣਕਾਰੀ ਹਾਸਲ ਕੀਤੀ ਹੈ। ਪੁਲਸ ਸੂਤਰਾਂ ਨੇ ਵੱਡੀ ਖਬਰ ‘ਚ ਦੱਸਿਆ ਹੈ ਕਿ ਲਾਰੇਂਸ ਬਿਸ਼ਨੋਈ ਨੇ ਪੁੱਛਗਿੱਛ ‘ਚ ਇਕ ਹੋਰ ਗੈਂਗਸਟਰ ਦਾ ਨਾਂ ਦੱਸਿਆ ਹੈ। ਇਸ ਗੈਂਗਸਟਰ ਦਾ ਨਾਂ ਗੋਰਾ ਦੱਸਿਆ ਜਾ ਰਿਹਾ ਹੈ। ਹੁਣ ਪੰਜਾਬ ਪੁਲਿਸ ਗੋਰਾ ਨੂੰ ਹੁਸ਼ਿਆਰਪੁਰ ਤੋਂ ਲਿਆ ਰਹੀ ਹੈ। ਨਿਊਜ਼18 ਪੰਜਾਬ ਦੀ ਖ਼ਬਰ ਮੁਤਾਬਕ ਗੋਰਾ ਨੂੰ ਮੋਹਾਲੀ ਸਥਿਤ ਸੀਆਈਏ ਦਫ਼ਤਰ ਲਿਆਂਦਾ ਜਾਵੇਗਾ ਜਿੱਥੇ ਲਾਰੈਂਸ ਬਿਸ਼ਨੋਈ ਅਤੇ ਗੋਰਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇਗੀ।
ਅੱਜ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਲੈ ਗਈ ਹੈ। ਉਥੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਬਿਸ਼ਨੋਈ ਨੂੰ ਮੁਹਾਲੀ ਸਥਿਤ ਸੀਆਈਏ ਦਫ਼ਤਰ ਲਿਆਂਦਾ ਜਾਣਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਕਿਸੇ ਅਣਪਛਾਤੀ ਥਾਂ ’ਤੇ ਲਿਜਾਇਆ ਗਿਆ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਉਨ੍ਹਾਂ ਦੇ ਪਿੰਡ ਤੋਂ ਥੋੜ੍ਹੀ ਦੂਰੀ ‘ਤੇ ਹਥਿਆਰਬੰਦ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਦੱਸਣਯੋਗ ਹੈ ਕਿ ਜਦੋਂ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਗਿਆ ਹੈ, ਉਦੋਂ ਤੋਂ ਉਹ ਪੰਜਾਬ ਪੁਲਿਸ ਨੂੰ ਸਹਿਯੋਗ ਨਹੀਂ ਦੇ ਰਿਹਾ ਹੈ ਅਤੇ ਕਿਸੇ ਵੀ ਸਵਾਲ ਦਾ ਸਿੱਧਾ ਜਵਾਬ ਨਹੀਂ ਦੇ ਰਿਹਾ ਹੈ। ਪਰ ਇਸ ਦੌਰਾਨ ਲਾਰੈਂਸ ਬਿਸ਼ਨੋਈ ਦੇ ਪੰਜਾਬ ਆਉਂਦੇ ਹੀ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਾਨਸਾ ਪੁਲਿਸ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਵਨ ਬਿਸ਼ਨੋਈ ਅਤੇ ਨਸੀਬ ਖ਼ਾਨ ਤੋਂ ਇਨ੍ਹਾਂ ਹਥਿਆਰਾਂ ਬਾਰੇ ਅਹਿਮ ਜਾਣਕਾਰੀ ਮਿਲੀ ਹੈ।
ਤਿੰਨਾਂ ਮੁਲਜ਼ਮਾਂ ਪਵਨ ਬਿਸ਼ਨੋਈ ਨਸੀਬ ਅਤੇ ਮੋਨੂੰ ਡਾਗਰ ਦਾ ਸੱਤ ਦਿਨ ਦਾ ਰਿਮਾਂਡ ਖ਼ਤਮ ਹੋਇਆ ਜਿਨ੍ਹਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਪੁਲੀਸ ਹੁਣ ਲਾਰੈਂਸ ਬਿਸ਼ਨੋਈ ਅਤੇ ਤਿੰਨਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰੇਗੀ। ਮੋਨੂੰ ਡਾਗਰ ਸੋਨੀਪਤ ਦਾ ਇੱਕ ਬਦਮਾਸ਼ ਹੈ ਜਿਸ ਦੀ ਮੂਸੇਵਾਲਾ ਦੇ ਕਤਲ ਵਿੱਚ ਵੱਡੀ ਸ਼ਮੂਲੀਅਤ ਸਾਹਮਣੇ ਆਈ ਹੈ, ਜਦਕਿ ਪਵਨ ਬਿਸ਼ਨੋਈ ਅਤੇ ਨਸੀਬ ਦੋਵਾਂ ਨੇ ਫਤਿਹਾਬਾਦ ਤੋਂ ਬੋਲੈਰੋ ਗੱਡੀਆਂ ਮੁਹੱਈਆ ਕਰਵਾਈਆਂ ਸਨ।ਫਿਲਹਾਲ ਪੰਜਾਬ ਪੁਲਿਸ ਵੱਲੋਂ ਉਸ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਜਿੱਥੇ ਹਥਿਆਰ ਦੱਬੇ ਹੋਏ ਹਨ।
ਲਾਰੈਂਸ ਬਿਸ਼ਨੋਈ ਕਿਵੇਂ ਬਣਿਆ ਖੂੰਖਾਰ ਗੈਂਗਸਟਰ ? ਜੁਰਮ ਦੀ ਦੁਨੀਆਂ ‘ਚ ਇਸ ਤਰ੍ਹਾਂ ਹੋਈ ਸੀ ਐਂਟਰੀ .. ਦੇਖੋ 12 ਸਾਲਾਂ ‘ਚ ਕਿੰਨੇ ਕੇਸ ਹੋਏ ਦਰਜ
ਲਾਰੈਂਸ ਤੋਂ ਬਾਅਦ ਪੁਲਿਸ ਨੇ ਗੋਲਡੀ ਬਰਾੜ ਦਾ ਜੀਜਾ ਲਿਆ ਹਿਰਾਸਤ ‘ਚ ਪੁੱਛਗਿੱਛ ਜਾਰੀ !
ਮੂਸੇਵਾਲਾ ਦੇ ਕਤਲ ‘ਚ ਵਰਤੇ ਹੱਥਿਆਰ ਕਾਤਲਾਂ ਨੇ ਕਿਵੇਂ ਕੀਤੇ ਗਾਇਬ ..ਗ੍ਰਿਫਤਾਰ ਗੈਂਗਸਟਰ ਪਵਨ ਬਿਸ਼ਨੋਈ ਤੇ ਨਸੀਬ ਖਾਨ ਨੇ ਕੀਤਾ ਖੁਲਾਸਾ
#SidhuMooseWala #PunjabPolice #PawanBishnoi #Investigation #GoldyBrar #Canada #PunjabGovt