ਸਰਕਾਰੀ ਚਿੱਠੀ ਵਿਚ ਪੀਆਰਟੀਸੀ ਬੱਸਾਂ ‘ਤੇ ਲੱਗੀਆਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਣੇ ਭਾਈ ਜਗਤਾਰ ਸਿੰਘ ਹਵਾਰਾ ਸਿੰਘ ਦੀਆਂ ਫੋਟੋਆਂ ‘ਤੇ ਇਤਰਾਜ਼ ਪ੍ਰਗਟਾਇਆ ਗਿਆ ਸੀ ਕਿ ਤੇ ਕਿਹਾ ਗਿਆ ਸੀ ਇਸ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਇਸ ਲਈ ਪੰਜਾਬ ਦੇ ਲਾਅ ਐਂਡ ਆਰਡਰ ਵਿਭਾਗ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਸੀ, ਜਿਸ ਦਾ ਪੰਥਕ ਜਥੇਬੰਦੀਆਂ ਵੱਲੋਂ ਕਾਫੀ ਵਿਰੋਧ ਕੀਤਾ ਗਿਆ ਸੀ।

ਪਰ ਹੁਣ ਪੈਪਸੂ ਰੋਡ ਟਰਾਂਸਪੋਰਟੇਸ਼ਨ ਪਟਿਆਲਾ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਇਸ ਦਫਤਰ ਨੂੰ ਸਰਕਾਰ ਵੱਲੋਂ ਈ-ਮੇਲ ਰਾਹੀਂ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਇਕ ਪੱਤਰ ਜਾਰੀ ਕੀਤਾ ਗਿਆ ਸੀ ਤੇ ਹੁਣ ਇਸ ਪੱਤਰ ‘ਤੇ ਇਸ ਵਿਸ਼ੇ ਨਾਲ ਕੁਝ ਧਾਰਮਿਕ ਸੰਸਥਾਵਾਂ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਸੀ। ਇਸ ਪੱਤਰ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਇਸ ਲਈ ਦਫਤਰ ਵੱਲੋਂ ਜਾਰੀ ਪੱਤਰ ਵਾਪਸ ਲਿਆ ਜਾਂਦਾ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਤੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਵੱਲੋਂ ਪੀਆਰਟੀਸੀ ਦੇ ਐੱਮਡੀ ਪੂਨਮਦੀਪ ਕੌਰ ਨਾਲ ਮਿਲ ਕੇ ਇਹ ਆਰਡਰ ਵਾਪਸ ਕਰਵਾਏ ਗਏ ਹਨ।