ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਬੀ.ਐੱਡ.ਟੈਟ. ਪਾਸ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਧੱਕਾ ਮੁੱਕੀ

ਪਿਛਲੀਆਂ ਸਰਕਾਰਾਂ ਵੇਲੇ ਹੋਏ ਘੁਟਾਲਿਆਂ ਦੀਆਂ ਪਰਤਾਂ ਫਰੋਲਣੀਆਂ ਸ਼ੁਰੂ, ਭਗਵੰਤ ਮਾਨ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ,13 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੀਆਂ ਸਰਕਾਰਾਂ ਵੇਲੇ ਹੋਏ ਘੁਟਾਲਿਆਂ ਦੀਆਂ ਪਰਤਾਂ ਫਰੋਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸੰਬੰਧੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜ਼ੀਫ਼ਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫ਼ੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ। ਇਸ ਦੌਰਾਨ ਭਗਵੰਤ ਮਾਨ ਨੇ ਅੱਗੇ ਲਿਖਦੇ ਹੋਏ ਕਿਹਾ ਕਿ, ਸਾਡੇ ਐੱਸ.ਸੀ. ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ