ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਕੀਲ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਬਣਾਉਣ ਦੇ ਰੁਝਾਨ ਆਉਣੇ ਸ਼ੁਰੂ ਹੋ ਚੁੱਕੇ ਨੇ। ਵਿਨੋਦ ਘਈ ਬੇਅਦਬੀਆਂ ਦੇ ਕੇਸ ਵਿੱਚ ਦੋਸ਼ੀ, ਬਲਤਾਕਾਰੀ ਤੇ ਕਾਤਲ ਸਾਧ ਰਾਮ ਰਹੀਮ ਦੀ ਅਦਾਲਤਾਂ ਵਿੱਚ ਪੈਰਵੀ ਕਰਦਾ ਰਿਹਾ । ਵਿਨੋਦ ਘਈ ਭਾਰਤੀ ਜਨਤਾ ਪਾਰਟੀ ਦਾ ਪ੍ਰਚਾਰ ਕਰਦਾ ਰਿਹਾ।

ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਸ ਸਾਲ 19 ਮਾਰਚ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਵਜੋਂ ਅਹੁਦਾ ਸੰਭਾਲਿਆ ਸੀ।

ਸੀਨੀਅਰ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ, ਜੋ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਹਨ, ਨੇ ਕਿਹਾ ਸੀ ਕਿ ਉਹ ਏਜੀ ਵਜੋਂ ਆਪਣੀ ਤਨਖਾਹ ਨਸ਼ੇੜੀਆਂ ਦੇ ਇਲਾਜ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਦਾਨ ਕਰਨਗੇ।

ਇਸ ਸਾਲ ਦੇ ਸ਼ੁਰੂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੀਪਇੰਦਰ ਸਿੰਘ ਪਟਵਾਲੀਆ ਦੇ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਸੰਭਾਲ ਲਿਆ ਸੀ।

ਹਾਲ ਹੀ ‘ਚ ਦਿੱਲੀ-ਚੰਡੀਗੜ੍ਹ ਰੇਲਵੇ ਲਾਈਨ ‘ਤੇ ਬਾਬਰਪੁਰ ਅਤੇ ਘਰੌਂਡਾ ਰੇਲਵੇ ਸਟੇਸ਼ਨ ਦੇ ਵਿਚਕਾਰ ਸ਼ਤਾਬਦੀ ਐਕਸਪ੍ਰੈਸ ‘ਤੇ ਸਫਰ ਕਰ ਰਹੇ ਅਨਮੋਲ ਰਤਨ ਸਿੱਧੂ ਵਾਲ-ਵਾਲ ਬਚ ਗਏ ਸਨ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਜਦੋਂ ਉਹ ਵਾਪਸ ਪਰਤ ਰਹੇ ਸਨ ਤਾਂ ਸਿੱਧੂ ਨੇ ਇਸ ਨੂੰ ਆਪਣੇ ‘ਤੇ ਯੋਜਨਾਬੱਧ ਹਮਲਾ ਕਰਾਰ ਦਿੱਤਾ।ਅਹੁਦੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਦੇਣ ਲਈ ਉਨ੍ਹਾਂ ਪਾਰਟੀ ਦਾ ਧੰਨਵਾਦ ਕੀਤਾ।