ਥਾਣਾ ਸਿਟੀ ਪੁਲਸ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਵੱਡੀ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਰੇਤੇ ਨਾਲ ਭਰੇ ਰੇਹੜੇ ਬਰਾਮਦ ਕੀਤੇ ਹਨ। ਤਸਵੀਰਾਂ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਰੇਤੇ ਦੇ ਰੇਹੜੇ ਅਤੇ ਪਸ਼ੂਆਂ ਦੇ ਨਾਲ ਸਿਟੀ ਥਾਣਾ ਭਰਿਆ ਪਿਆ ਹੈ। ਹਾਲਾਂਕਿ ਪੁਲਸ ਮੁਤਾਬਕ ਸਰਕਾਰੀ ਜ਼ਮੀਨ ‘ਚ ਨਾਜਾਇਜ਼ ਮਾਈਨਿੰਗ ਹੋ ਰਹੀ ਸੀ, ਜਿਸ ‘ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਗਈ ਹੈ। ਐੱਸ.ਐੱਚ.ਓ. ਮੁਤਾਬਕ ਕਰੀਬ 14 ਲੋਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ, ਜਦਕਿ ਉਧਰ ਫਾਜ਼ਿਲਕਾ ਦੇ ਵਿਧਾਇਕ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਨਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ (Bhagwant Mann government) ਵੱਲੋਂ ਵੱਡਾ ਹਮਲਾ ਕੀਤਾ ਜਾ ਰਿਹਾ ਹੈ। ਗੈਰ-ਕਾਨੂੰਨੀ ਮਾਈਨਿੰਗ (illegal mining) ‘ਤੇ ਸਰਕਾਰ ਹੁਣ ਸ਼ਿਕੰਜਾ ਕੱਸ ਦੇਵੇਗੀ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਬੈਂਸ (Harjot Bains) ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਦੱਸਿਆ ਕਿ ਕਾਨੂੰਨੀ ਮਾਈਨਿੰਗ 1 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ।
ਪਿਛਲੀ ਸਰਕਾਰ ਸਮੇਂ 40000 ਮੀਟ੍ਰਿਕ ਟਨ ਕਾਨੂੰਨੀ ਮਾਈਨਿੰਗ ਹੁੰਦੀ ਸੀ। ਪਿਛਲੇ ਸਾਲ ਰੋਪੜ ਵਿੱਚ 1234 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ ਸੀ। ਇਸ ਸਾਲ ਰੋਪੜ ਵਿੱਚ 11307 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ। ਪਿਛਲੇ ਸਾਲ ਲੁਧਿਆਣਾ ਵਿੱਚ 2785 ਮੀਟ੍ਰਿਕ ਟਨ ਮਾਈਨਿੰਗ ਹੋਈ ਸੀ। ਇਸ ਸਾਲ ਲੁਧਿਆਣਾ ਵਿੱਚ 22397 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ। ਕਾਨੂੰਨੀ ਮਾਈਨਿੰਗ ਦੇ ਭਰਨ ਨਾਲ ਸਰਕਾਰੀ ਖ਼ਜ਼ਾਨੇ ਵਿੱਚ ਵਾਧਾ ਹੋਵੇਗਾ।