ਧਰਮਗੜ੍ਹ, 2 ਅਗਸਤ -ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਵਿਆਹ ਕਰਵਾਉਣ ਤੋਂ ਬਾਅਦ ਪਹਿਲੀ ਵਾਰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਪੁੱਜੇ। ਭਗਵੰਤ ਮਾਨ ਦੇ ਜੱਦੀ ਘਰ ਵਿਖੇ ਰਿਸ਼ਤੇਦਾਰਾਂ ਅਤੇ ਹੋਰ ਸਕੇ ਸੰਬੰਧੀਆਂ ਨੇ ਜਿੱਥੇ ਜੋੜੀ ਨੂੰ ਸ਼ਗਨ ਪਾਇਆ, ਉੱਥੇ ਨਾਲ ਹੀ ਪਿੰਡ ਦੇ ਬਜ਼ੁਰਗਾਂ ਨੇ ਅਸ਼ੀਰਵਾਦ ਵੀ ਦਿੱਤਾ। ਭਗਵੰਤ ਮਾਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਕਾ ਲੰਗਰ ਵੀ ਪੰਗਤ ‘ਚ ਬੈਠ ਕੇ ਛਕਣ ਤੋਂ ਬਾਅਦ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਧੰਨਵਾਦੀ ਹਨ ਪਿੰਡ ਵਾਸੀਆਂ ਦੇ ਜੋ ਹਮੇਸ਼ਾ ਉਨ੍ਹਾਂ ਨੂੰ ਬਹੁਤ ਹੀ ਪਿਆਰ ਦਿੰਦੇ ਹਨ ਅਤੇ ਅੱਜ ਵੀ ਪਿੰਡ ਵਾਸੀਆਂ ਵਲੋਂ ਵਿਆਹ ਕਰਵਾਉਣ ਤੋਂ ਬਾਅਦ ਪਿੰਡ ਪੁੱਜਣ ‘ਤੇ ਬਹੁਤ ਹੀ ਭਰਵਾਂ ਸਵਾਗਤ ਕੀਤਾ ਗਿਆ ਹੈ ਜਿਸ ਦੇ ਲਈ ਉਹ ਪਿੰਡ ਵਾਸੀਆਂ ਦੇ ਹਮੇਸ਼ਾ ਰਿਣੀ ਰਹਿਣਗੇ।


ਗੋਬਿੰਦ ਸਾਗਰ ਝੀਲ ‘ਚ ਡੁੱਬ ਕੇ ਜਾਨਾਂ ਗੁਆਉਣ ਵਾਲੇ ਬਨੂੜ ਦੇ 7 ਨੌਜਵਾਨਾਂ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਨੂੰ ਲੈ ਕੇ ਕੀਤੇ ਟਵੀਟ ਵਿਚ ਭਗਵੰਤ ਮਾਨ ਨੇ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫ਼ੰਡ ‘ਚੋਂ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਨਾਂਅ ਦੇ ਹੀ ਮੁੱਖ ਮੰਤਰੀ ਹਨ, ਕਿਉਂਕਿ ਪੰਜਾਬ ਨੂੰ ਤਾਂ ਇਸ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਚਲਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।