ਕੈਨੇਡਾ ‘ਚ ਵਾਪਰੇ ਵੱਖ-ਵੱਖ ਹਾਦਸਿਆਂ ‘ਚ ਹਰਿਆਣਾ ਨਾਲ ਸੰਬੰਧਿਤ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਨਿਊਫ਼ਾਊਾਡਲੈਂਡ ਸੂਬੇ ਦੇ ਸੇਂਟ ਜੌਹਨ ਸ਼ਹਿਰ ਵਿਖੇ ਵਾਪਰੇ ਸੜਕ ਹਾਦਸੇ ‘ਚ ਸੰਦੀਪ ਸਿੰਘ ਧਾਲੀਵਾਲ ਦੀ ਮੌਤ ਹੋ ਗਈ | ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਮੰਡੀ ਡੱਬਵਾਲੀ ਨੇੜਲੇ ਪਿੰਡ ਅਲੀਕਾ ਦੇ ਬਹਾਦਰ ਸਿੰਘ ਦਾ ਸਪੁੱਤਰ ਸੰਦੀਪ ਸਿੰਘ ਸਤੰਬਰ 2021 ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਇਆ ਸੀ, ਜਦਕਿ ਸਰੀ ਵਿਖੇ ਵਾਪਰੇ ਇਕ ਹੋਰ ਹਾਦਸੇ ‘ਚ ਜਸਕੀਰਤ ਸਿੰਘ ਦੀ ਮੌਤ ਹੋ ਗਈ | ਉਹ 20 ਵਰਿ੍ਹਆਂ ਦਾ ਸੀ | ਅੰਬਾਲਾ ਦਾ ਜੰਮਪਲ ਜਸਕੀਰਤ ਸਿੰਘ 2018 ‘ਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਇਆ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ |
ਔਟਵਾ,ਕੈਨੇਡਾ : ਕੈਨੇਡਾ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਚ ਭਾਰਤ ਦੇ ਹਰਿਆਣਾ ਸੂਬੇ ਦੇ ਨਾਲ ਸਬੰਧਤ ਦੋ ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਕ ਨੌਜਵਾਨ ਵਿਦਿਆਰਥੀ, ਜੋ ਸੇਂਟ ਜੌਨਜ਼ ਨਿਊਫਾਊਂਡਲੈਂਡ ਕੈਨੇਡਾ ਵਿੱਚ ਇੱਕ ਕਾਰ ਹਾਦਸੇ ਵਿੱਚ ਮਾਰਿਆ ਗਿਆ ਸੀ, ਉਸ ਦੀ ਪਛਾਣ ਸੰਦੀਪ ਸਿੰਘ ਧਾਲੀਵਾਲ ਪੁੱਤਰ ਬਹਾਦਰ ਸਿੰਘ ਵਜੋਂ ਹੋਈ ਹੈ। ਇਸ ਨੌਜਵਾਨ ਦਾ ਪਿਛੋਕੜ ਹਰਿਆਣਾ ਰਾਜ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਅਲੀਕਾ ਦਾ ਹੈ, ਜੋ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸਤੰਬਰ 2021 ਵਿੱਚ ਪੜ੍ਹਨ ਲਈ ਕੈਨੇਡਾ ਆਇਆ ਸੀ।
ਇਸ ਦੇ ਨਾਲ ਹੀ ਬ੍ਰਿਟਿਸ਼ ਕੋਲੰਬੀਆ ਵਿਖੇ ਇੱਕ ਹੋਰ ਵਿਦਿਆਰਥੀ ਜਸਕੀਰਤ ਸਿੰਘ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ, ਜੋ ਕਿ ਅੰਬਾਲੇ ਦਾ ਰਹਿਣ ਵਾਲਾ ਸੀ । ਮ੍ਰਿਤਕ ਸੰਦੀਪ ਸਿੰਘ ਧਾਲੀਵਾਲ ਦੀ ਮ੍ਰਿਤਕ ਦੇਹ ਨੂੰ ਘਰ ਭੇਜਣ ਲਈ ਉਸਦੇ ਨਜ਼ਦੀਕੀ ਗੋਫੰਡਮੀ ‘ਤੇ ਫੰਡ ਇਕੱਠਾ ਕਰ ਰਹੇ ਹਨ ਤਾਂ ਜੋ ਮਾਤਾ-ਪਿਤਾ ਆਪਣੇ ਬੇਟੇ ਨੂੰ ਆਖਰੀ ਵਾਰ ਦੇਖ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਕਰ ਸਕਣ।