ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਸੀਨੀਅਰ ਆਗੂ ਯੋਗੇਸ਼ ਗੋਇਲ ਨੇ ਲੰਘੀ ਰਾਤ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਯੋਗੇਸ਼ ਗੋਇਲ ਵੱਡੇ ਕਾਰੋਬਾਰੀ ਸਨ। ਉਨ੍ਹਾਂ ਦੇ ਔਰਬਿਟ ਤੇ ਗੀਤਾ ਰਿਜ਼ੌਰਟ ਹਨ। ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਪੁਲੀਸ ਵਲੋਂ ਮਾਮਲੇ ਦੇ ਜਾਂਚ ਕੀਤੀ ਜਾ ਰਹੀ ਹੈ।
ਮੋਗਾ ਦੇ ਉੱਘੇ ਕਾਰੋਬਾਰੀ ਆਰਬਿਟ ਮਲਟੀਪਲੈਕਸ ਅਤੇ ਗੀਤਾ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ। ਯੋਗੇਸ਼ ਗੋਇਲ ਨੇ ਗੋਲ਼ੀ ਮਾਰ ਕੇ ਖੁਦ ਨੂੰ ਮੌਤ ਦੇ ਘਾਟ ਉਤਾਰਿਆ ਹੈ। ਯੋਗੇਸ਼ ਗੋਇਲ ਉੱਘੇ ਕਾਰੋਬਾਰੀ ਹੋਣ ਦੇ ਨਾਲ-ਨਾਲ ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵੀ ਸੀ। ਉਨ੍ਹਾਂ ਨੇ ਬੀਤੀ ਰਾਤ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਮੋਗਾ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਇਥੇ ਔਰਬਿਟ ਸਿਨੇਮਾ ਅਤੇ ਹੋਟਲ ਦੇ ਮਾਲਕ ਵੱਲੋਂ ਆਤਮਹੱਤਿਆ ਕਰਨ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਅਨੁਸਾਰ ਗੀਤਾ ਸਿਨੇਮਾ ਵਾਲੇ ਯੋਗੇਸ਼ ਗੋਇਲ (ਔਰਬਿਟ) ਵੱਲੋਂ ਆਤਮ-ਹੱਤਿਆ ਕਰ ਲਈ ਗਈ ਹੈ।ਉਹਨਾਂ ਵੱਲੋਂ ਆਪਣੀ ਫ਼ਿਰੋਜਪੁਰ ਰੋਡ ਸਥਿਤ ਦੁੱਨੇਕੇ ਰਿਹਾਇਸ਼ ਵਿਖੇ ਰਿਵਾਲਵਰ ਨਾਲ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਰਿਹਾ। ਫਿਲਹਾਲ ਮੌਕੇ ‘ਤੇ ਪਹੁੰਚੀ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਥੁਰਾਦਾਸ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਦੱਸ ਦੇਈਏ ਕਿ ਯੋਗੇਸ਼ ਗੋਇਲ ਨਾ ਸਿਰਫ ਇੱਕ ਵਪਾਰੀ ਅਤੇ ਅਕਾਲੀ ਦਲ ਦੇ ਨੇਤਾ ਰਹੇ ਹਨ, ਸਗੋਂ ਉਹ ਡੀ.ਐਮ.ਕਾਲਜ, ਬੀ.ਐੱਡ ਕਾਲਜ ਸਮੇਤ ਆਰੀਆ ਸਮਾਜ ਨਾਲ ਜੁੜੀਆਂ ਪੰਜ ਵਿਦਿਅਕ ਸੰਸਥਾਵਾਂ ਦੀ ਪ੍ਰਬੰਧਕੀ ਕਮੇਟੀ ਵਿੱਚ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਸ਼ਨੀਵਾਰ ਸਵੇਰੇ ਜਿਵੇਂ ਹੀ ਯੋਗੇਸ਼ ਦੀ ਖੁਦਕੁਸ਼ੀ ਦੀ ਖਬਰ ਫੈਲੀ ਤਾਂ ਹਰ ਕੋਈ ਹੈਰਾਨ ਰਹਿ ਗਿਆ। ਯੋਗੇਸ਼ ਗੋਇਲ ਜ਼ਿੰਦਾਦਿਲ ਇਨਸਾਨ ਸਨ ਅਤੇ ਹਰ ਕਿਸੇ ਨਾਲ ਗੂੜ੍ਹੀ ਸਾਂਝ ਨਾਲ ਗੱਲ ਕਰਦੇ ਸਨ।