ਹਰਿਆਣਾ ‘ਚ ਦਿਲ ਦ ਹਿ ਲਾ ਉਣ ਵਾਲੀ ਘਟਨਾ, ਇਕੋ ਪਰਿਵਾਰ ਦੇ 6 ਜੀਆਂ ਦੀਆਂ ਮਿਲੀਆਂ ਲਾਸ਼ਾਂ

ਹਰਿਆਣਾ ਦੇ ਅੰਬਾਲਾ ਦੇ ਬਲਾਨਾ ਪਿੰਡ ‘ਚ ਸ਼ੁੱਕਰਵਾਰ ਨੂੰ ਇਕ ਹੀ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲਣ ਨਾਲ ਸਨ ਸਨੀ ਫੈਲ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੀ ਪਛਾਣ ਸੰਗਤ ਰਾਮ, ਪਤਨੀ ਮਹਿੰਦਰ ਕੌਰ, ਪੁੱਤਰ ਸੁਖਵਿੰਦਰ ਸਿੰਘ, ਉਨ੍ਹਾਂ ਦੀ ਪਤਨੀ ਰੀਨਾ ਅਤੇ ਉਨ੍ਹਾਂ ਦੀਆਂ ਨਾ ਬਾ ਲ ਗ ਧੀਆਂ- ਆਸ਼ੂ ਅਤੇ ਜੱਸੀ ਵਜੋਂ ਹੋਈ ਹੈ।

ਸ਼ੁਰੂਆਤੀ ਜਾਂਚ ਅਨੁਸਾਰ ਸੁਖਵਿੰਦਰ ਨੇ ਫਾਹਾ ਲਗਾ ਕੇ ਖ਼ੁ ਦ ਕੁ ਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਨੂੰ ਜ਼ਹਿਰ ਦਿੱਤਾ ਸੀ। ਲਾ ਸ਼ਾਂ ਪੋਸਟਮਾਰਟਮ ਲਈ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਪੁਲਸ ਨੂੰ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿਚ ਉਸ ਨੇ ਆਪਣੀ ਕੰਪਨੀ ਦੇ ਮਾਲਕ ਨੂੰ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ। ਸੁਖਵਿੰਦਰ ਸਿੰਘ ਯਮੁਨਾਨਗਰ ਜ਼ਿਲ੍ਹੇ ‘ਚ ਦੋ ਪਹੀਆ ਵਾਹਨ ਕੰਪਨੀ ‘ਚ ਕੰਮ ਕਰਦਾ ਸੀ। ਇਕੋ ਪਰਿਵਾਰ ਦੇ 6 ਲੋਕਾਂ ਦੀ ਮੌਤ ਦੀ ਸੂਚਨਾ ਮਿਲਦੇ ਹੀ ਅੰਬਾਲਾ ਸ਼ਹਿਰ ਦੇ ਸਦਰ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।