ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ | ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਸੀ | ਸਾਲ 2019 ਵਿਚ ਵੀ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ | ਹਾਊਸ ਆਫ਼ ਕਾਮਨਜ਼ ਵਿਚ ਬਹੁਮਤ ਲਈ ਕੈਨੇਡਾ ਦੀ ਸੰਸਦ ਨੂੰ 170 ਸੀਟਾਂ ਦੀ ਲੋੜ ਹੁੰਦੀ ਹੈ।
ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ਹੈ | ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਸੰਸਦੀ ਚੋਣ ਜਿੱਤੀ ਪਰ ਸੰਸਦ ਵਿਚ ਬਹੁਮਤ ਤੋਂ ਖੁੰਝ ਗਈ ਹੈ | ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਸੀ | ਸਾਲ 2019 ਵਿਚ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ | ਹਾਊਸ ਆਫ਼ ਕਾਮਨਜ਼ ਵਿਚ ਬਹੁਮਤ ਲਈ ਕੈਨੇਡਾ ਦੀ ਸੰਸਦ ਨੂੰ 170 ਸੀਟਾਂ ਦੀ ਲੋੜ ਹੁੰਦੀ ਹੈ।
ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ ਜਿੱਤ ਪ੍ਰਾਪਤ ਕੀਤੀ ਹੈ।
ਕੈਨੇਡਾ ਵਿਚ ਨਵੀਂ ਸਰਕਾਰ ਦੀ ਚੋਣ ਲਈ ਸੋਮਵਾਰ ਨੂੰ ਵੋਟਾਂ ਪਈਆਂ | ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਵਿਚ ਬਹੁਮਤ ਹਾਸਲ ਕਰਨ ਲਈ ਮੱਧ ਕਾਲ ਚੋਣਾਂ ਕਰਵਾਉਣ ਦਾ ਦਾਅ ਖੇਡਿਆ ਹੈ ਪਰ ਇਸ ਨਾਲ ਉਨ੍ਹਾਂ ‘ਤੇ ਸੱਤਾ ਤੋਂ ਬਾਹਰ ਹੋਣ ਦਾ ਖਤਰਾ ਮੰਡਰਾ ਰਿਹਾ ਹੈ | ਚੋਣ ਸਰਵੇਖਣ ਸੰਕੇਤ ਦਿੰਦੇ ਹਨ ਕਿ ਲਿਬਰਲ ਪਾਰਟੀ ਅਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਵਿਚਕਾਰ ਕਾਂਟੇ ਦੀ ਟੱਕਰ ਹੈ | ਲਿਬਰਲ ਪਾਰਟੀ ਦੇ ਸੰਸਦ ਵਧੇਰੇ ਸੀਟਾਂ ਜਿੱਤਣ ਦੀ ਸੰਭਾਵਨਾ ਹੈ ਪਰ ਉਸ ਨੂੰ ਬਹੁਮਤ ਮਿਲਣ ਦੀ ਉਮੀਦ ਘੱਟ ਦੱਸੀ ਜਾ ਰਹੀ ਹੈ | ਇਸ ਤਰ੍ਹਾਂ ਵਿਰੋਧੀ ਸਹਿਯੋਗ ਤੋਂ ਬਿਨਾਂ ਬਿੱਲ ਪਾਸ ਕਰਨਾ ਸੰਭਵ ਨਹੀਂ ਹੋਵੇਗਾ | ਵੋਟਾਂ ਦੌਰਾਨ ਸਭ ਤੋਂ ਪਹਿਲਾਂ ਮਤਦਾਨ ਕੇਂਦਰ ਨਿਊਫਾਊਾਡਲੈਡ ਪ੍ਰਾਂਤ ਦੇ ਅਟਲਾਂਟਿਕ ਤੱਟ ‘ਤੇ ਖੁੱਲ੍ਹੇ |