ਲਖਨਊ- ਆਜ਼ਾਦ ਸਮਾਜ ਪਾਰਟੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਅੱਜ ਕਿਹਾ ਹੈ ਕਿ ਜੇ 7 ਦਿਨਾਂ ਅੰਦਰ ਲਖੀਮਪੁਰ ਖੀਰੀ ਹਿੰ ਸਾ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੇੜੀ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨੂੰ ਮਿਲਣਾ ਚਾਹੀਦਾ ਹੈ।
ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦੀ ਸੂਰਤ ਵਿੱਚ 18 ਅਕਤੂਬਰ ਤੋਂ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਮੋਰਚ ਨੇ ਕਿਹਾ ਕਿ ਕੇਂਦਰੀ ਮੰਤਰੀ ਨੂੰ ਫੌਰੀ ਕੇਂਦਰੀ ਵਜ਼ਾਰਤ ’ਚੋਂ ਲਾਂਭੇ ਕਰਕੇ ਪਿਉ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇ ਉਪਰੋਕਤ ਸਾਰੀਆਂ ਮੰਗਾਂ 11 ਅਕਤੂਬਰ ਤੱਕ ਪੂਰੀਆਂ ਨਹੀਂ ਹੁੰਦੀਆਂ, ਤਾਂ ਉਹ 18 ਅਕਤੂਬਰ ਨੂੰ ਆਲ ਇੰਡੀਆ ਰੇਲ ਰੋਕੋ ਦੇ ਸੱਦੇ ਨੂੰ ਅੱਗੇ ਵਧਾਉਣਗੇ। ਰੇਲਾਂ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਰੋਕੀਆਂ ਜਾਣਗੀਆਂ।
ਮੋਰਚੇ ਵੱਲੋਂ ਦਿੱਤੇ ਹੋਰਨਾਂ ਪ੍ਰੋਗਰਾਮਾਂ ਤਹਿਤ 12 ਅਕਤੂਬਰ ਨੂੰ ‘ਸ਼ਹੀਦ ਕਿਸਾਨ ਦਿਵਸ’ ਵਜੋਂ ਮਨਾਇਆ ਜਾਵੇਗਾ। ਮੋਰਚੇ ਨੇ 12 ਅਕਤੂਬਰ ਨੂੰ ਤਿਕੋਨੀਆ ਵਿੱਚ ਲਖੀਮਪੁਰ ਖੀਰੀ ਕਿਸਾਨ ਕ ਤ ਲੇ ਆ ਮ ਵਿੱਚ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸਾਰੇ ਯੂਪੀ ਤੇ ਭਾਰਤ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਮੋਰਚੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ 12 ਅਕਤੂਬਰ ਨੂੰ ਗੁਰਦੁਆਰਿਆਂ, ਮੰਦਰਾਂ, ਚਰਚਾਂ, ਮਸਜਿਦਾਂ ਤੇ ਹੋਰਨਾਂ ਜਨਤਕ ਥਾਵਾਂ ’ਤੇ ਪ੍ਰਾਰਥਨਾ ਤੇ ਸ਼ਰਧਾਂਜਲੀ ਸਭਾਵਾਂ ਕਰਵਾਈਆਂ ਜਾਣ। ਉਸੇ ਦਿਨ ਸ਼ਾਮ ਨੂੰ ਮੋਮਬੱਤੀ ਮਾਰਚ ਦਾ ਵੀ ਆਯੋਜਨ ਕੀਤਾ ਜਾਵੇ ਤੇ ਲੋਕ ਆਪਣੇ ਘਰਾਂ ਦੇ ਬਾਹਰ 5 ਮੋਮਬੱਤੀਆਂ ਜਗਾਉਣ।