ਸੌਦਾ ਸਾਧ ਗੁਰਮੀਤ ਰਾਮ ਰਹੀਮ ਸੀ.ਬੀ.ਆਈ. ਕੋਰਟ ਵਲੋਂ ਰਣਜੀਤ ਕ ਤ ਲ ਕੇਸ ਵਿਚ ਦੋਸ਼ੀ ਕਰਾਰ ਦਿਤੇ ਜਾਣ ਬਾਅਦ ਡੂੰਘੇ ਸਦਮੇ ਵਿਚ ਹੈ। ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਦੇ ਸਹਾਰੇ ਚਲ ਰਹੇ ਅਦਾਲਤੀ ਕੇਸਾਂ ਵਿਚ ਰਾਹਤ ਪ੍ਰਾਪਤ ਕਰ ਕੇ ਜੇਲ ਵਿਚੋਂ ਬਾਹਰ ਆਉਣ ਦੀ ਉਮੀਦ ਲਾਈ ਬੈਠੇ ਸੌਦਾ ਸਾਧ ਨੂੰ ਸੀ.ਬੀ.ਆਈ. ਅਦਾਲਤ ਦੇ ਫ਼ੈਸਲੇ ਨਾਲ ਭਾਰੀ ਨਿਰਾਸ਼ਾ ਹੋਈ ਹੈ।
ਡੇਰੇ ਨਾਲ ਜੁੜੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਹ ਇਸ ਫ਼ੈਸਲੇ ਬਾਅਦ ਅਗਲੀ ਸ ਜ਼ਾ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਅਪਣੀ ਬਜ਼ੁਰਗ ਮਾਂ ਤੇ ਹਨੀਪ੍ਰੀਤ ਨੂੰ ਮਿਲਣ ਲਈ ਤੜਫ ਰਿਹਾ ਹੈ।
ਉਸ ਨੇ ਅਪਣੇ ਵਕੀਲਾਂ ਰਾਹੀਂ ਸੁਨਾਰੀਆ ਜੇਲ ਦੇ ਅਧਿਕਾਰੀਆਂ ਨੂੰ ਇਸ ਬਾਰੇ ਅਪੀਲ ਕੀਤੀ ਪਰ ਜੇਲ ਅਧਿਕਾਰੀਆਂ ਨੇ ਫ਼ੈਸਲੇ ਦੀ ਤਰੀਕ ਨੇੜੇ ਹੋਣ ਕਾਰਨ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਸੌਦਾ ਸਾਧ ਦੀ ਇੱਛਾ ਪੂਰੀ ਕਰਨ ਤੋਂ ਨਾਂਹ ਕਰ ਦਿਤੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਸੌਦਾ ਸਾਧ ਇੰਨਾ ਪ੍ਰੇਸ਼ਾਨ ਹੈ ਕਿ ਜੇਲ ਵਿਚ ਉਸ ਨੇ ਖਾਣਾ ਵੀ ਛੱਡ ਦਿਤਾ ਹੈ।
ਰਾਮ ਰਹੀਮ ‘ਤੇ ਚੱਲ ਰਹੇ ਰਣਜੀਤ ਕ ਤ ਲ ਮਾਮਲੇ ‘ਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ 12 ਅਕਤੂਬਰ ਨੂੰ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ।
ਰਾਮ ਰਹੀਮ ‘ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕ ਤ ਲ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਜਸਵੀਰ ਸਬਦੀਲ ਅਤੇ ਅਵਤਾਰ ਵੀ ਦੋਸ਼ੀ ਹਨ। ਗੁਰਮੀਤ ਰਾਮ ਰਹੀਮ ਪਹਿਲਾਂ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕ ਤ ਲ ਕੇਸ ਵਿੱਚ ਉਮਰ ਕੈਦ ਦੀ ਸ ਜ਼ਾ ਭੁਗਤ ਰਿਹਾ ਹੈ।