ਪਾਖੰਡੀ ਸਾਧ ਬੇਨਕਾਬ..ਡਰਿਆ, ਘਬਰਾਇਆ,ਰੋਇਆ! ਕਿਹੜੇ-ਕਿਹੜੇ ਲੀਡਰਾਂ ਦਾ ਮਾਫੀਆ ਦੇ ਡੇਰੇ ਨਾਲ ਸਬੰਧ? ਨਕਲੀ ਬਾਬਿਆਂ ਤੋਂ ਬਚਣ ਦਾ ਇੱਕੋ ਇੱਕ ਤਰੀਕਾ…ਕੋਰਟ ‘ਚ CBI ਨੇ ਮੰਗੀ ਰਾਮ ਰਹੀਮ ਲਈ ਫਾਂਸੀ ! ਰਾਮ ਰਹੀਮ ਨੇ ਕੱਢੇ ਜੱਜ ਸਾਬ ਦੇ ਹਾੜੇ, ਗਿਣਾਏ ਆਪਣੇ ਚੰਗੇ ਕੰਮ !

ਬਹੁਚਰਚਿਤ ਰਣਜੀਤ ਸਿੰਘ ਕ ਤ ਲ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਡੇਰਾਮੁਖੀ ਰਾਮ ਰਹੀਮ ਸਮੇਤ ਪੰਜ ਦੋਸ਼ੀਆਂ ਦੀ ਸਜ਼ਾ ‘ਤੇ ਬਹਿਸ ਪੂਰੀ ਕਰ ਲਈ। ਹੁਣ 18 ਅਕਤੂਬਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਪੂਰੇ ਪੰਚਕੂਲਾ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੁਲਿਸ ਨੇ 17 ਨਾਕੇ ਲਗਾ ਕੇ ਸ਼ਹਿਰ ਦੀ ਸੁਰੱਖਿਆ ਲਈ 700 ਸਿਪਾਹੀ ਤਾਇਨਾਤ ਕੀਤੇ ਸਨ।

ਜ਼ਿਲ੍ਹਾ ਅਦਾਲਤ ਦੇ ਬਾਹਰ ਵੀ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਜ਼ਿਲ੍ਹੇ ਵਿਚ ਧਾਰਾ -144 ਲਾਗੂ ਸੀ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਡੇਰਾਮੁਖੀ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਦੋਸ਼ੀ ਕ੍ਰਿਸ਼ਨ ਕੁਮਾਰ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਸੀਬੀਆਈ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਰਾਮ ਰਹੀਮ ਪਹਿਲਾਂ ਹੀ ਬਹੁਤ ਕਮਜ਼ੋਰ ਸੀ।

ਹਾਲਾਂਕਿ, ਚਿਹਰੇ ‘ਤੇ ਕੋਈ ਝੁਰੜੀਆਂ ਨਹੀਂ ਸਨ। ਰਾਮ ਰਹੀਮ ਨੇ ਸਿਰ ‘ਤੇ ਚਿੱਟੀ ਟੋਪੀ ਪਾਈ ਹੋਈ ਸੀ ਅਤੇ ਉਸ ਦੀ ਦਾੜ੍ਹੀ ਕਾਲੀ ਸੀ। ਕੁਝ ਦਿਨ ਪਹਿਲਾਂ ਰਾਮ ਰਹੀਮ ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਆਪਣੀ ਦਾੜ੍ਹੀ ਕਾਲੀ ਕਰਵਾਉਣ ਦੀ ਅਪੀਲ ਕੀਤੀ ਸੀ। 8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਅਦਾਲਤ ਨੇ ਗੁਰਮੀਤ ਰਾਮ ਰਹੀਮ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 (ਕ ਤ ਲ), 120-ਬੀ (ਅ ਪ ਰਾ ਧ ਕ ਸਾਜ਼ਿਸ਼) ਦੇ ਤਹਿਤ ਦੋਸ਼ੀ ਠਹਿਰਾਇਆ ਸੀ। ਇਸ ਦੇ ਨਾਲ ਹੀ ਅਵਤਾਰ, ਜਸਵੀਰ ਅਤੇ ਸਬਦੀਲ ਨੂੰ ਅਦਾਲਤ ਨੇ ਆਈਪੀਸੀ ਦੀ ਧਾਰਾ 302 (ਕ ਤ ਲ), 120-ਬੀ (ਅ ਪ ਰਾ ਧ ਕ ਸਾਜ਼ਿਸ਼) ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਸੀ।