ਰੋਜ਼ੀ ਰੋਟੀ ਲਈ ਕੈਨੇਡਾ ਗਏ ਮੋਗਾ ਜ਼ਿਲ੍ਹੇ ਦੇ ਪਿੰਡ ਰੌਂਤਾ ਦੇ 37 ਸਾਲਾ ਨੌਜਵਾਨ ਸੁਖਮੰਦਰ ਸਿੰਘ ਉਰਫ਼ ਮਿੰਦਾ (37) ਦੀ ਟਰੇਲਰ ਹੋਮ ਨੂੰ ਅੱਜ ਲੱਗਣ ਕਾਰਣ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਕੈਨੇਡਾ ਦੇ ਵੈਨਕੂਵਰ ਇਲਾਕੇ ਵਿਚ ਰਹਿੰਦਾ ਸੀ। ਮ੍ਰਿਤਕ ਸੁਖਮੰਦਰ ਸਿੰਘ ਉਰਫ਼ ਮਿੰਦਾ ਦੇ ਤਾਏ ਦੇ ਪੁੱਤਰ ਰਜਿੰਦਰ ਸਿੰਘ ਦਿਓਲ ਲੇਖਾਕਾਰ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਸੁਖਮੰਦਰ ਸਿੰਘ ਮਿੰਦਾ ਟਰੇਲਰ ਹੋਮ ਵਿਚ ਰਹਿੰਦਾ ਸੀ। ਉਸ ਵਿਚ ਗੈਸ ਲੀਕ ਹੋਣ ਨਾਲ ਟਰੇਲਰ ਹੋਮ ਨੂੰ ਅੱਗ ਲੱਗ ਗਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਸੁਖਮੰਦਰ ਸਿੰਘ ਮਿੰਦਾ ਦੇ ਮਾਪੇ ਵੀ ਕੈਨੇਡਾ ਵਿਚ ਰਹਿੰਦੇ ਹਨ।

ਘਟਨਾ ਦਾ ਪਤਾ ਲੱਗਦਿਆਂ ਪਿੰਡ ਰੌਂਤਾ ਵਿਚ ਸੋਗ ਦੀ ਲਹਿਰ ਦੌੜ ਗਈ। ਉਸ ਨੇ ਦੱਸਿਆ ਕਿ ਮ੍ਰਿਤਕ ਦਾ ਸੰਸਕਾਰ ਕੈਨੇਡਾ ਵਿਖੇ ਹੀ ਕੀਤਾ ਜਾਵੇਗਾ। ਪੀੜਤ ਪਰਵਾਰ ਨਾਲ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਮੋਗਾ, ਸੁਖਜੀਵਨ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਪੰਚਾਇਤ ਸੈਕਟਰੀ ਯੂਨੀਅਨ, ਰਾਜਵਿੰਦਰ ਰੌਂਤਾ, ਸੀਰਾ ਪ੍ਰਧਾਨ, ਛਿੰਦਾ ਕਾਜਲ ਅਤੇ ਕਾਲ਼ਾ ਪੰਡਿਤ ਆਦਿ ਸਮੇਤ ਪਿੰਡ ਵਾਸੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।