ਅਮਰੀਕਾ ‘ਚ ਕਤਲ ਕੀਤੇ ਪੰਜਾਬੀ ਪਰਿਵਾਰ ਦੇ ਕਾਤਲ ਬਾਰੇ ਹੋਏ ਵੱਡੇ ਖੁਲਾਸੇ #Hoshiarpur #PunjabiFamily #California

ਕੈਲੇਫੋਰਨੀਆ ਤੋਂ ਅਗਵਾ ਪੰਜਾਬੀ ਪਰਿਵਾਰ ਦੇ ਚਾਰੇ ਜੀਆਂ ਦੀਆਂ ਲਾਸ਼ਾਂ ਖੇਤਾਂ ‘ਚੋਂ ਮਿਲੀਆਂ ਹਨ। ਕਥਿਤ ਦੋਸ਼ੀ ਕੱਲ੍ਹ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਸਨੇ ਆਪਣੀ ਜਾਨ ਲੈਣ ਦੀ ਕੋਸ਼ਿਸ਼ ਵੀ ਕੀਤੀ ਸੀ।

ਅਮਰੀਕਾ ‘ਚ ਅਗਵਾ ਕੀਤੇ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਦਾ ਕਤਲ ਕਰ ਦਿੱਤੀ ਗਈ ਹੇ।ਚਾਰ ਜੀਆਂ ਦੀਆਂ ਮ੍ਰਿਤਕਾਂ ਦੇਹਾਂ ਇੱਕ ਬਦਾਮਾਂ ਦੇ ਬਾਗ ‘ਚੋਂ ਬਰਾਮਦ ਹੋਈਆਂ।ਅਮਰੀਕਾ ਦੇ ਕੈਲੀਫੋਰਨੀਆਂ ‘ਚ ਅਗਵਾ ਕੀਤਾ ਗਿਆ ਪਰਿਵਾਰ ਹੁਸ਼ਿਆਰਪੁਰ ਜ਼ਿਲ੍ਹੇ ਟਾਂਡਾ ਉੜਮੁੜ ਦੇ ਹਾਰਸੀ ਪਿੰਡ ਨਾਲ ਸਬੰਧਿਤ ਸੀ, ਜਿਨ੍ਹਾਂ ‘ਚ 8 ਮਹੀਨੇ ਦੀ ਬੱਚੀ ਆਰੂਹੀ, ਉਸਦੀ ਮਾਂ ਜਸਲੀਨ ਕੌਰ, ਪਿਤਾ ਜਸਦੀਪ ਸਿੰਘ ਤੇ ਬੱਚੀ ਦਾ ਤਾਇਆ ਅਮਨਦੀਪ ਸਿੰਘ ਸ਼ਾਮਿਲ ਹਨ।


USA ‘ਚ ਲਾਪਤਾ ਪੰਜਾਬੀ ਪਰਿਵਾਰ ਦਾ ਕ.ਤਲ – ਹਮਲਾਵਰ ਨੇ ਇੰਝ ਦਿੱਤੀ ਦਰਦਨਾਕ ਮੌਤ ਕਿ ਅਫ਼ਸਰ ਜਾਣਕਾਰੀ ਦਿੰਦਾ ਹੋ ਗਿਆ ਭਾਵੁਕ

ਅਮਰੀਕਾ ‘ਚ ਪੰਜਾਬੀ ਪਰਿਵਾਰ ਨੂੰ ਕਿਵੇਂ ਕੀਤਾ ਸੀ ਅਗਵਾ CCTV ਨੇ ਖੋਲ੍ਹ ਦਿੱਤਾ ਰਾਜ਼

ਅਮਰੀਕਾ ਦੇ ਕੈਲੀਫੋਰਨੀਆ ਵਿਖੇ ਅਗਵਾ ਹੋਏ ਪੰਜਾਬੀ ਪਰਿਵਾਰ ਦੇ ਕਤਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੈਲੀਫੋਰਨੀਆ ‘ਚ ਅਗਵਾ ਕਰਕੇ 4 ਪੰਜਾਬੀਆਂ ਦੇ ਕਤਲ ਦੀ ਖ਼ਬਰ ਮਿਲੀ ਹੈ। ਇਨ੍ਹਾਂ ‘ਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਇਸ ਖ਼ਬਰ ਨਾਲ ਦਿਲ ਕਾਫ਼ੀ ਦੁਖ਼ੀ ਹੋਇਆ ਹੈ।

ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਅਮਰੀਕਾ ਦੇ ਕੈਲੀਫੋਰਨੀਆ ‘ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਪਰਿਵਾਰ ਦੇ 4 ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ, ਜਿਨ੍ਹਾਂ ਦੀ ਅੱਜ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ ਹੈ। ਮਰਸਡ ਸ਼ੈਰਿਫ ਅਧਿਕਾਰੀਆਂ ਨੇ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਉਸ ਦੇ ਤਾਇਆ ਅਮਨਦੀਪ ਸਿੰਘ (39) ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ।