ਧਮਕੀ ਤੋਂ ਬਾਅਦ ਸ਼ਹਿਨਾਜ਼ ਦੇ ਪਿਤਾ ਨੇ ਦਰਜ ਕਰਵਾਈ ਸ਼ਿਕਾਇਤ, ਕਿਹਾ- ਗ੍ਰਿਫ਼ਤਾਰੀ ਨਾ ਹੋਈ ਤਾਂ ਛੱਡ ਦਿਆਂਗਾ ਪੰਜਾਬ
ਪੰਜਾਬੀ ਇੰਡਸਟਰੀ ਦੀ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਸ਼ੁੱਕਰਵਾਰ ਨੂੰ ਇਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾ ਨੋਂ ਮਾ ਰ ਨ ਦੀ ਧ ਮ ਕੀ ਮਿਲੀ। ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੀਵਾਲੀ ਤੋਂ ਪਹਿਲਾਂ ਮਾਰ ਦੇਣ ਦੀ ਧ ਮ ਕੀ ਦਿੱਤੀ। ਅਦਾਕਾਰਾ ਦੇ ਪਿਤਾ ਜਦੋਂ ਬਿਆਸ ਤੋਂ ਤਰਨਤਾਰਨ ਜਾ ਰਹੇ ਸੀ ਉਨ੍ਹਾਂ ਨੂੰ ਫ਼ੋਨ ਆਇਆ ਅਤੇ ਧਮਕੀ ਭਰੇ ਫ਼ੋਨ ਕਾਲ ਤੋਂ ਬਾਅਦ ਸੰਤੋਖ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਪੰਜਾਬ ਛੱਡ ਕੇ ਚਲੇ ਜਾਣਗੇ।
ਸ਼ਨੀਵਾਰ ਨੂੰ ਸ਼ਹਿਨਾਜ਼ ਦੇ ਪਿਤਾ ਨੇ ਅੰਮ੍ਰਿਤਸਰ ਦਿਹਾਤੀ ਪੁਲਸ ਦੇ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਕਿਹਾ ਕਿ ‘ਅਸੀਂ ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਸ਼ੁੱਕਰਵਾਰ ਨੂੰ ਮੈਨੂੰ ਹੈਪੀ ਨਾਂ ਦੇ ਵਿਅਕਤੀ ਦਾ ਫ਼ੋਨ ਆਇਆ, ਜਿਸ ਨੇ ਦੀਵਾਲੀ ਤੋਂ ਪਹਿਲਾਂ ਮੈਨੂੰ ਜਾ ਨੋਂ ਮਾਰਨ ਦੀ ਧ ਮ ਕੀ ਦਿੱਤੀ ਗਈ। ਮੈਨੂੰ ਲੱਗਦਾ ਹੈ ਕਿ ਉਹ ਮੈਨੂੰ ਨਿਸ਼ਾਨਾ ਬਣਾਉਣਾ ਚਾਹੁੰਦਾ ਹੈ ਕਿਉਂਕਿ ਮੈਂ ਹਿੰਦੂ ਨੇਤਾ ਹਾਂ।
ਪੁਲਸ ਨੂੰ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕਰਦਿਆਂ ਸੰਤੋਖ ਸਿੰਘ ਨੇ ਕਿਹਾ ਕਿ ਜੇਕਰ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਾ ਹੋਈ ਤਾਂ ਮੈਂ ਪੰਜਾਬ ਛੱਡ ਕੇ ਕਿਤੇ ਹੋਰ ਵਸਣ ਲਈ ਮਜਬੂਰ ਹੋਵਾਂਗਾ। ਇਸ ਦੇ ਨਾਲ ਹੀ ਸ਼ਹਿਨਾਜ਼ ਦੇ ਪਿਤਾ ਨੂੰ ਪੁਲਸ ਸੁਪਰਡੈਂਟ ਜਸਵੰਤ ਕੌਰ ਨੇ ਭਰੋਸਾ ਦਿੱਤਾ ਕਿ ਘਟਨਾ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ’ਤੇ ਜਾਨਲੇਵਾ ਹਮਲਾ ਹੋ ਚੁੱਕਾ ਹੈ। ਸਾਲ 2021 ’ਚ ਸੰਤੋਖ ਸਿੰਘ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਇਆ ਸੀ ਅਤੇ ਉਸ ਤੋਂ ਬਾਅਦ 25 ਦਸੰਬਰ ਨੂੰ ਦੋ ਅਣਪਛਾਤੇ ਲੋਕਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਾਨੋਂ ਮਾਰਨ ਦੀਆਂ ਧ ਮ ਕੀ ਆਂ ਦਿੱਤੀਆਂ। ਪੁਲਸ ਨੇ ਜਾਂਚ ਦੌਰਾਨ ਦੱਸਿਆ ਸੀ ਕਿ ਹ ਮ ਲਾ ਵ ਰ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ।