ਬੁੱਢੀ’ ਵਾਲੇ ਟਰੋਲ ਤੋਂ ਬਾਅਦ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਲੰਡਨ ਟਰਿਪ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਹਰਭਜਨ ਮਾਨ (Harbhajan Mann) ਦੀ ਪਤਨੀ ਹਰਮਨ ਮਾਨ (Harman Mann) ਇਨ੍ਹੀਂ ਦਿਨੀਂ ਸ਼ੋਸ਼ਲ ਮੀਡੀਆ ‘ਤੇ ਸਰਗਰਮ ਹੈ । ਉਸ ਨੇ ਪਤੀ ਹਰਭਜਨ ਮਾਨ ਦੇ ਨਾਲ ਕੁਝ ਤਸਵੀਰਾਂ (Pics) ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਜਣੇ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਇੱਕ ਪ੍ਰਸ਼ੰਸਕ ਨੇ ਲਿਖਿਆ ਬਹੁਤ ਹੀ ਸੋਹਣੀਆਂ ਤਸਵੀਰਾਂ, ਜਦੋਂ ਕਿ ਦੂਜੇ ਪ੍ਰਸ਼ੰਸਕ ਨੇ ਲਿਖਿਆ ਕਿ ‘ਤੁਸੀਂ ਦੋਵੇਂ ਹੀ ਇੱਕ ਦੂਜੇ ਲਈ ਬਣੇ ਹੋ, ਪਿਆਰੀ ਜੋੜੀ। ਇੱਕ ਹੋਰ ਨੇ ਲਿਖਿਆ ਅਮੇਜ਼ਿੰਗ ਤਸਵੀਰਾਂ ‘ਤੇ ਸ਼ਾਨਦਾਰ ਬੈਕਗਰਾਊਂਡ ਭਾਬੀ’।
ਇਸ ਤਰ੍ਹਾਂ ਪ੍ਰਸ਼ੰਸਕਾਂ ਦੇ ਵੱਲੋਂ ਵੀ ਇਸ ਜੋੜੀ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ । ਹਰਮਨ ਮਾਨ ਵੀ ਸੋਸ਼ਲ ਮੀਡੀਆ ‘ਤੇ ਅਕਸਰ ਹਰਭਜਨ ਮਾਨ ਦੇ ਨਾਲ ਵੀਡੀਓ ਸਾਂਝੇ ਕਰਦੀ ਰਹਿੰਦੀ ਹੈ । ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।
ਦੋਵਾਂ ਦੇ ਤਿੰਨ ਬੱਚੇ ਹਨ, ਦੋ ਪੁੱਤਰ ਅਤੇ ਇੱਕ ਧੀ। ਵੱਡਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਸਰਗਰਮ ਹੈ ਅਤੇ ਹੁਣ ਤੱਕ ਅਵਕਾਸ਼ ਮਾਨ ਦੇ ਕਈ ਗੀਤ ਵੀ ਰਿਲੀਜ਼ ਹੋ ਚੁੱਕੇ ਹਨ ।ਆਪਣੇ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦਾ ਹੋਇਆ ਅਵਕਾਸ਼ ਮਾਨ ਗਾਇਕੀ ਦੇ ਖੇਤਰ ‘ਚ ਆਪਣਾ ਕਰੀਅਰ ਬਣਾ ਰਿਹਾ ਹੈ ।