Parmish Verma Fitness: ਪਰਮੀਸ਼ ਵਰਮਾ Fitness ਦੇ ਮਾਮਲੇ ‘ਚ ਕਈ ਸਿਤਾਰਿਆਂ ਨੂੰ ਦਿੰਦੇ ਹਨ ਮਾਤ, ਦੇਖੋ ਤਸਵੀਰਾਂ – ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਸਿਨੇਮਾ ਜਗਤ ਵਿੱਚ ਨਾ ਸਿਰਫ ਆਪਣੀ ਅਦਾਕਾਰੀ ਸਗੋਂ ਲੁੱਕ ਨਾਲ ਵੀ ਸਾਰਿਆਂ ਨੂੰ ਹੈਰਾਨ ਕਰਦੇ ਹਨ। ਕਲਾਕਾਰ ਆਪਣੇ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਪ੍ਰਜੈਕਟਸ ਦੇ ਨਾਲ-ਨਾਲ ਹੋਰ ਵੀ ਕਈ ਤਰ੍ਹਾਂ ਦੀਆਂ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਪਰਮੀਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ। ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਈਰਲ ਹੋ ਰਹੀ ਹੈ।

ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਸਿਨੇਮਾ ਜਗਤ ਵਿੱਚ ਨਾ ਸਿਰਫ ਆਪਣੀ ਅਦਾਕਾਰੀ ਸਗੋਂ ਲੁੱਕ ਨਾਲ ਵੀ ਸਾਰਿਆਂ ਨੂੰ ਹੈਰਾਨ ਕਰਦੇ ਹਨ। ਕਲਾਕਾਰ ਆਪਣੇ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਪ੍ਰਜੈਕਟਸ ਦੇ ਨਾਲ-ਨਾਲ ਹੋਰ ਵੀ ਕਈ ਤਰ੍ਹਾਂ ਦੀਆਂ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਪਰਮੀਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪੋਸਟ ਸ਼ੇਅਰ ਕੀਤੀ। ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਈਰਲ ਹੋ ਰਹੀ ਹੈ।

ਦਰਅਸਲ, ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਅਕਾਊਂਟ ਤੇ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ‘ਅਸੀਂ ਅਸਫ਼ਲ ਹੁੰਦੇ ਹਾਂ ਕਿਉਂਕਿ ਮਹਾਨਤਾ ਦੀਆਂ ਮੰਗਾਂ ਬਹੁਤ ਵੱਡੀਆਂ ਹਨ ਅਤੇ ਅਸਫ਼ਲਤਾ ਦੀ, ਕੋਈ ਨਹੀਂ।’ ਇਨ੍ਹਾਂ ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋ ਕਿ ਪਰਮੀਸ਼ ਜਿਮ ਵਿੱਚ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਫਿਟਨੈੱਸ ਨੂੰ ਦੇਖ ਕੇ ਪ੍ਰਸ਼ੰਸ਼ਕ ਵੀ ਇਨ੍ਹਾਂ ਤਸਵੀਰਾਂ ਉੱਪਰ ਕਮੈਂਟ ਕਰ ਰਹੇ ਹਨ।

ਕਾਬਿਲਗੌਰ ਹੈ ਕਿ ਪਰਮੀਸ਼ ਵਰਮਾ ਨੇ ਹਾਲ ਹੀ ਵਿੱਚ ਆਪਣੇ ਵਿਆਹ ਦੀ ਵਰ੍ਹੇਗੰਢ ਦੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਸੀ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦਾ ਖੂਬ ਪਿਆਰ ਮਿਲਿਆ। ਇਸ ਤੋਂ ਇਲਾਵਾ ਪਰਮੀਸ਼ ਵੱਲੋਂ ਪਹਿਲਾਂ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਸੀ, ਜਿਸ ਵਿੱਚ ਉਨ੍ਹਾਂ ਦੇ ਚਿਹਰੇ ਤੇ ਸਟਾਈਲਿਸ਼ ਦਾੜ੍ਹੀ ਅਤੇ ਮੁੱਛਾਂ ਸਭ ਹਟਵਾ ਦਿੱਤਿਆਂ ਸੀ। ਅਸਲ, ‘ਚ ਉਹ ਪਰਮੀਸ਼ ਦੀ ਅਪਕਮਿੰਗ ਫਿਲਮ ਤਬਾਹ ਦਾ ਲੁੱਕ ਸੀ। ਜਿਸਦਾ ਫੈਨਜ਼ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।