ਟੀ-20 ਵਿਸ਼ਵ ਕੱਪ 2022 ਦੇ ਮੁਕਾਬਲੇ ‘ਚ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਭਾਰਤੀ ਆਲਰਾਊਂਡਰ ਹਾਰਦਿਕ ਪੰਡਯਾ ਇਕ ਇੰਟਰਵਿਊ ਦੌਰਾਨ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਕੇ ਭਾਵੁਕ ਹੋ ਗਏ। ਹਾਰਦਿਕ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਪਿਤਾ ਨੂੰ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੇ ਮੈਨੂੰ ਖੇਡਣ ਨਾ ਦਿੱਤਾ ਹੁੰਦਾ ਤਾਂ ਮੈਂ ਅੱਜ ਇੱਥੇ ਨਾ ਹੁੰਦਾ। ਹਾਰਦਿਕ ਨੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ ਅਹਿਮ ਤਿੰਨ ਵਿਕਟਾਂ ਲਈਆਂ, ਇਸ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਵੀ 37 ਗੇਂਦਾਂ ‘ਚ 40 ਦੌੜਾਂ ਬਣਾਈਆਂ।
ਹਾਰਦਿਕ ਪੰਡਯਾ ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 1000 ਦੌੜਾਂ ਅਤੇ 50 ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਹਾਰਦਿਕ ਨੇ ਪਾਕਿਸਤਾਨ ਖਿਲਾਫ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ ‘ਚ 30 ਦੌੜਾਂ ਦੇ ਕੇ 3 ਵਿਕਟਾਂ ਲਈਆਂ।
ਇਸ ਦੇ ਨਾਲ ਹੀ ਹਾਰਦਿਕ 37 ਗੇਂਦਾਂ ‘ਚ 1 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 40 ਦੌੜਾਂ ਬਣਾ ਕੇ ਆਊਟ ਹੋ ਗਏ। ਹਾਰਦਿਕ ਨੇ ਹੁਣ ਤੱਕ 74 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਿਸ ‘ਚ ਉਸ ਨੇ 55 ਪਾਰੀਆਂ ‘ਚ ਬੱਲੇਬਾਜ਼ੀ ਕਰਦੇ ਹੋਏ ਕੁੱਲ 1019 ਦੌੜਾਂ ਬਣਾਈਆਂ ਹਨ। ਇਸ ਦੌਰਾਨ ਪੰਡਯਾ ਦੀ ਔਸਤ 26.13 ਰਹੀ ਜਦਕਿ ਸਟ੍ਰਾਈਕ ਰੇਟ 147.90 ਰਿਹਾ।
#INDvsPAK2022 #INDvPAK#ViratKohli
Hardik Pandya in tears while speaking about his father. pic.twitter.com/kWjLqzfOf9— 👌⭐👑 (@superking1815) October 23, 2022