#PunjabiActress #NeeruBajwa #Sister #RubinaBajwa #Fiance #GurbakhshSinghChahal 26 ਅਕਤੂਬਰ ਨੂੰ ਵਿਆਹ ਦੇ ਬੰਧਨ ‘ਚ ਬੱਝੇਗੀ Neeru Bajwa ਦੀ ਭੈਣ Rubina Bajwa, ਦੇਖੋ ਖੂਬਸੂਰਤ ਤਸਵੀਰਾਂ
ਇਨ੍ਹੀਂ ਦਿਨੀਂ ਅਦਾਕਾਰਾ ਨੀਰੂ ਬਾਜਵਾ ਦੇ ਘਰ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਇਸ ਫੰਕਸ਼ਨ ਨੂੰ ਲੈ ਕੇ ਨੀਰੂ ਬਾਜਵਾ ਅਤੇ ਉਨ੍ਹਾਂ ਦਾ ਪਰਿਵਾਰ ਕਾਫ਼ੀ ਉਤਸ਼ਾਹਿਤ ਹੈ। ਇਸ ਬਾਰੇ ਨੀਰੂ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ ‘ਤੇ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਤੋਂ ਬਾਅਦ ਨੀਰੂ ਬਾਜਵਾ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਇਸ ਦੇ ਨਾਲ-ਨਾਲ ਨੀਰੂ ਬਾਜਵਾ ਦੀਆਂ ਧੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈ ਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਨ੍ਹਾਂ ਦੀ ਧੀ ਅਨਾਇਆ ਵਿਆਹ ਦੇ ਫ਼ੰਕਸ਼ਨ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ।
ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ ਹਾਇਕ ਅਖਿਲ ਨਾਲ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ‘ਚ ਨਜ਼ਰ ਆਈ ਸੀ ਪਰ ਇਹ ਫ਼ਿਲਮ ਬਾਕਸ ਆਫ਼ਿਸ ‘ਤੇ ਕਮਾਲ ਨਹੀਂ ਦਿਖਾ ਸਕੀ।
ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਜ਼ਾਹਰ ਹੈ ਰੁਬੀਨਾ ਦੇ ਵਿਆਹ ਨੂੰ ਲੈ ਕੇ ਉਸ ਦੀ ਭੈਣ ਨੀਰੂ ਬਾਜਵਾ ਨੂੰ ਵੀ ਕਾਫ਼ੀ ਚਾਅ ਹੈ। ਇਸ ਮੌਕੇ ਉਨ੍ਹਾਂ ਨੇ ਕਈ ਤਸਵੀਰਾਂ ਸ਼ੇਅਰ ਕਰ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ ਪਰ ਨੀਰੂ ਤੋਂ ਵੀ ਜ਼ਿਆਦਾ ਖੁਸ਼ੀ ਉਨ੍ਹਾਂ ਦੀਆਂ ਤਿੰਨੇ ਧੀਆਂ ਨੂੰ ਹੋ ਰਹੀ ਹੈ। ਇਸ ਦਾ ਅੰਦਾਜ਼ਾ ਨੀਰੂ ਬਾਜਵਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਲੱਗਦਾ ਹੈ।
ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਇਸ ਫੰਕਸ਼ਨ ਨੂੰ ਲੈ ਕੇ ਨੀਰੂ ਬਾਜਵਾ ਅਤੇ ਉਨ੍ਹਾਂ ਦਾ ਪਰਿਵਾਰ ਕਾਫ਼ੀ ਉਤਸ਼ਾਹਿਤ ਹੈ। ਇਸ ਬਾਰੇ ਨੀਰੂ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ ‘ਤੇ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ। ਹਾਲ ਹੀ ‘ਚ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਨੇ ਕਰੀਮ ਕਲਰ ਦਾ ਸ਼ਰਾਰਾ ਸੂਟ ਪਾਇਆ ਹੈ, ਜਿਸ ਨਾਲ ਉਸ ਨੇ ਹਲਕੇ ਹਰੇ ਰੰਗ ਦਾ ਦੁਪੱਟਾ ਲਿਆ ਹੈ। ਇਸ ਦੇ ਨਾਲ ਹੀ ਨੀਰੂ ਨੇ ਭਰੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਦੇ ਘਰ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਤੋਂ ਬਾਅਦ ਨੀਰੂ ਬਾਜਵਾ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ਦੇ ਨਾਲ-ਨਾਲ ਨੀਰੂ ਬਾਜਵਾ ਦੀਆਂ ਧੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈ ਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ।
ਪੰਜਾਬੀ ਇੰਡਸਟਰੀ ਦੀ ਜਾਨ ਨੀਰੂ ਬਾਜਵਾ ਨੇ ਬਾਲੀਵੁੱਡ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਬਾਲੀਵੁੱਡ ਤੋਂ ਬਾਅਦ ਨੀਰੂ ਬਾਜਵਾ ਨੇ ਕਈ ਟੀ. ਵੀ. ਸ਼ੋਅਜ਼ ‘ਚ ਕੰਮ ਕੀਤਾ ਹੈ। ਟੀ. ਵੀ. ਸ਼ੋਅਜ਼ ‘ਚ ਆਪਣੀ ਵੱਖਰੀ ਪਛਾਣ ਬਣਾਉਣ ਤੋਂ ਬਾਅਦ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਪ੍ਰਵੇਸ਼ ਕੀਤਾ।
ਦੱਸਣਯੋਗ ਹੈ ਕਿ 42 ਸਾਲਾ ਨੀਰੂ ਬਾਜਵਾ ਦਾ ਵਿਆਹ ਹੈਰੀ ਜਵੰਧਾ ਨਾਲ ਹੋਇਆ ਹੈ ਅਤੇ ਉਨ੍ਹਾਂ ਦੀਆਂ ਤਿੰਨ ਧੀਆਂ ਹਨ। ਨੀਰੂ ਬਾਜਵਾ ਨੇ ਆਪਣੀ ਮਿਹਨਤ ਤੇ ਟੈਲੇਂਟ ਦੇ ਦਮ ‘ਤੇ ਫ਼ਿਲਮ ਇੰਡਸਟਰੀ ‘ਚ ਖ਼ਾਸ ਜਗ੍ਹਾ ਬਣਾਈ ਹੈ।
ਨੀਰੂ ਬਾਜਵਾ ਕੈਨੇਡਾ ਦੀ ਜੰਮਪਲ ਹੈ ਅਤੇ ਵਿਆਹ ਤੋਂ ਬਾਅਦ ਉਹ ਆਪਣੇ ਪਤੀ ਨਾਲ ਕੈਨੇਡਾ ‘ਚ ਹੀ ਰਹਿ ਰਹੀ ਹੈ। ਨੀਰੂ ਬਾਜਵਾ ਨੂੰ ਬਚਪਨ ਤੋਂ ਹੀ ਅਦਾਕਾਰਾ ਬਣਨ ਦਾ ਸ਼ੌਕ ਸੀ। ਉਨ੍ਹਾਂ ਨੇ ਫ਼ਿਲਮ ‘ਮੈਂ ਸੋਲ੍ਹ ਬਰਸ ਕੀ’ ਨਾਲ ਅਦਾਕਾਰੀ ਦੀ ਦੁਨੀਆ ‘ਚ ਪ੍ਰਵੇਸ਼ ਕੀਤਾ ਅਤੇ ਅੱਜ ਉਹ ਪੰਜਾਬੀ ਸਿਨੇਮਾ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਦੀ ਸੂਚੀ ‘ਚ ਸ਼ਾਮਲ ਹੈ।