ਗਾਇਕ ਏ. ਪੀ. ਢਿੱਲੋਂ ਦੇ ਲੱਗੀ ਗੰਭੀਰ ਸੱਟ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ, ਸ਼ੋਅਜ਼ ਕੀਤੇ ਮੁਲਤਵੀ – ਪੰਜਾਬੀ ਗਾਇਕ ਏ.ਪੀ ਢਿੱਲੋ ਸ਼ੋਅ ਦੌਰਾਨ ਹੋਏ ਜਖ਼ਮੀ #APDhillon ਗਾਇਕ ਏ. ਪੀ. ਢਿੱਲੋਂ ਟੂਰ ਦੌਰਾਨ ਸੱਟ ਲੱਗਣ ਮਗਰੋਂ ਹਸਪਤਾਲ ’ਚ ਦਾਖ਼ਲ #APDhillon #PunjabiSinger

ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਂਸ ਏਂਜਲਸ ਵਿੱਚ ਹੋਣ ਵਾਲੇ ਸ਼ੋਅ ਮੁਲਤਵੀ ਹੋ ਗਏ ਹਨ। ਭਾਰਤ ਤੇ ਕੈਨੇਡਾ ਜ਼ੋਨ ਦੇ ਮਸ਼ਹੂਰ ਰੈਪਰ ਏਪੀ ਢਿੱਲੋਂ ਅਮਰੀਕਾ ਦੌਰੇ ਦੌਰਾਨ ਜ਼ਖਮੀ ਹੋ ਗਏ। ਸੱਟ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਖੁਦ ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਦਰਅਸਲ ਏਪੀ ਢਿੱਲੋਂ ਨਵੰਬਰ ਦੇ ਪਹਿਲੇ ਹਫ਼ਤੇ ਸੈਨ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਲਾਈਵ ਕੰਸਰਟ ਕਰਨ ਜਾ ਰਹੇ ਸਨ। ਪਰ ਕੰਸਰਟ ਤੋਂ ਠੀਕ ਪਹਿਲਾਂ ਵਾਪਰੇ ਇਸ ਹਾਦਸੇ ਕਾਰਨ ਹੁਣ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਏਪੀ ਢਿੱਲੋਂ ਨੇ ਸੋਸ਼ਲ ਮੀਡੀਆ ਰਾਹੀਂ ਸਮਾਰੋਹ ਨੂੰ ਮੁਲਤਵੀ ਕਰਨ ਲਈ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਹੈ। ਉਨ੍ਹਾਂ ਲਿਖਿਆ ਕਿ ਕੈਲੀਫੋਰਨੀਆ ਦੇ ਸਾਰੇ ਪ੍ਰਸ਼ੰਸਕਾਂ ਨੂੰ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਲਾਸ ਏਂਜਲਸ ਅਤੇ ਸੇਨ ਫਰਾਂਸਿਸਕੋ ਵਿੱਚ ਸ਼ੋਅ ਅਚਾਨਕ ਸੱਟ ਲੱਗਣ ਕਾਰਨ ਮੁਲਤਵੀ ਕਰਨਾ ਪਿਆ ਹੈ।

ਮੈਂ ਠੀਕ ਹੋ ਰਿਹਾ ਹਾਂ ਅਤੇ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਵਾਂਗਾ। ਮੈਂ ਇਸ ਸਮੇਂ ਪ੍ਰਦਰਸ਼ਨ ਨਹੀਂ ਕਰ ਸਕਾਂਗਾ। ਮੈਂ ਤੁਹਾਡੇ ਸਾਹਮਣੇ ਪੇਸ਼ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹਾਂ ਅਤੇ ਮੈਂ ਤੁਹਾਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦਾ ਹਾਂ। ਮੈਂ ਤੁਹਾਨੂੰ ਕੁਝ ਹਫ਼ਤਿਆਂ ਵਿੱਚ ਮਿਲਾਂਗਾ। ਪਹਿਲਾਂ ਬੁੱਕ ਕੀਤੀਆਂ ਟਿਕਟਾਂ ਜੋ ਵੀ ਨਵੀਂ ਤਾਰੀਕ ਤੈਅ ਕੀਤੀ ਜਾਂਦੀ ਹੈ, ਉਸ ਲਈ ਜਾਇਜ਼ ਹੋਣਗੀਆਂ।