ਨਵੀਂ ਦਿੱਲੀ: ਸਿੰਘੂ ਬਾਰਡਰ ’ਤੇ ਨੌਜਵਾਨ ਦੀ ਹੱਤਿਆ ਅਤੇ ਛੱਤੀਸਗੜ੍ਹ ਵਿਚ ਦੁਰਗਾ ਵਿਸਰਜਨ ਦੌਰਾਨ ਭੀੜ ਨੂੰ ਕਾਰ ਵਲੋਂ ਕੁਚਲਣ ਦੀ ਘਟਨਾ ’ਤੇ ਬਹੁਜਨ ਸਮਾਜ ਪਾਰਟੀ ਸੁਪ੍ਰੀਮੋ ਮਾਇਆਵਤੀ ਨੇ ਕਿਹਾ ਕਿ ਇਹ ਘਟਨਾਵਾਂ ਬੇਹੱਦ ਦੁਖਦਾਈ ਅਤੇ ਸ਼ਰਮਨਾਕ ਹਨ। ਉਹਨਾਂ ਨੇ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੋਲ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਅਤੇ ਨੌਕਰੀ ਦੇਣ ਦੀ ਮੰਗ ਰੱਖੀ ਹੈ।
ਉਹਨਾਂ ਲਿਖਿਆ, ‘ਸਿੰਘੂ ਬਾਰਡਰ ‘ਤੇ ਪੰਜਾਬ ਦੇ ਦਲਿਤ ਨੌਜਵਾਨ ਦੀ ਦਰਦਨਾਕ ਮੌਤ ਦੁਖਦਾਈ ਤੇ ਸ਼ਰਮਨਾਕ ਹੈ। ਪੁਲਿਸ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰੇ ਤੇ ਪੰਜਾਬ ਦੇ ਮੁੱਖ ਮੰਤਰੀ ਲਖੀਮਪੁਰ ਘਟਨਾ ਦੀ ਤਰ੍ਹਾਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦੀ ਮਦਦ ਤੇ ਸਰਕਾਰੀ ਨੌਕਰੀ ਦੇਣ’।
1. दिल्ली सिंघु बॉर्डर पर पजंाब के एक दलित युवक की नृशंस हत्या अति-दुखद व शर्मनाक। पुलिस घटना को गंभीरता से लेते हुए दोषियों के विरुद्ध सख्त कार्रवाई करे तथा पंजाब के दलित सीएम भी लखीमपुर खीरी की तरह पीड़ित परिवार को 50 लाख रुपए की मदद व सरकारी नौकरी दें, बीएसपी की यह माँग।
— Mayawati (@Mayawati) October 16, 2021
ਇਸ ਤੋਂ ਇਲਾਵਾ ਇਕ ਹੋਰ ਟਵੀਟ ਵਿਚ ਉਹਨਾਂ ਲਿਖਿਆ, ‘ਦੁਰਗਾ ਵਿਸਰਜਨ ਦੌਰਾਨ ਛੱਤੀਸਗੜ੍ਹ ਵਿਚ ਵਿਅਕਤੀਆਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ, ਜੋ ਲਖੀਮਪੁਰ ਖੇੜੀ ਦੀ ਘਟਨਾ ਦੀ ਯਾਦ ਦਿਵਾਉਂਦੀ ਹੈ। ਕਾਂਗਰਸ ਸਰਕਾਰ ਨੂੰ ਪੀੜਤਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਅਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ’।
2. छत्तीसगढ़ में दुर्गा विसर्जन के दौरान भीड़ को कार से कुचलने से हुई एक व्यक्ति की मौत व अनेकों के घायल होने की घटना अति-दुखद, जो लखीमपुर खीरी की घटना की याद ताजा करती है। कांग्रेस सरकार पीड़ित परिवारों को आर्थिक मदद व नौकरी दे तथा दोषियों के खिलाफ सख्त कार्रवाई करे।
— Mayawati (@Mayawati) October 16, 2021
ਦੱਸ ਦਈਏ ਕਿ ਬੀਤੇ ਦਿਨ ਸਵੇਰੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਧਰਨਾ ਸਥਾਨ ਨੇੜੇ ਨੌਜਵਾਨ ਦੀ ਹੱਥ-ਪੈਰ ਕਟੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਮਾਮਲੇ ਵਿਚ ਇਕ ਵਿਅਕਤੀ ਨੇ ਪੁਲਿਸ ਨੂੰ ਗ੍ਰਿਫ਼ਤਾਰੀ ਦਿੱਤੀ ਹੈ।