Simi Chahal: ਸਿੰਮੀ ਚਾਹਲ-ਇਮਰਾਨ ਅੰਬਾਸ ਨਾਲ ਪਰਦੇ ਤੇ ਕਰੇਗੀ ਰੋਮਾਂਸ! ਫਿਲਮ ‘ਜੀ ਵੇ ਸੋਹਣਿਆ ਜੀ’ ਦਾ ਕੀਤਾ ਐਲਾਨ

Simi Chahal Work With Imran Abbas: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਜਲਦ ਹੀ ਬਾਲੀਵੁੱਡ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਅਦਾਕਾਰ ਇਮਰਾਨ ਅੰਬਾਸ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। ਜਾਣਕਾਰੀ ਲਈ ਦੱਸ ਦੇਈਏ ਕਿ ਸਿੰਮੀ ਵੱਲੋਂ ਲੰਬੇ ਸਮੇਂ ਬਾਅਦ ਇੱਕ ਹੋਰ ਸੁਪਰਹਿੱਟ ਫਿਲਮ ਦਾ ਐਲਾਨ ਕੀਤਾ ਗਿਆ ਹੈ।


Simi Chahal Work With Imran Abbas: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਜਲਦ ਹੀ ਬਾਲੀਵੁੱਡ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਅਦਾਕਾਰ ਇਮਰਾਨ ਅੰਬਾਸ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। ਜਾਣਕਾਰੀ ਲਈ ਦੱਸ ਦੇਈਏ ਕਿ ਸਿੰਮੀ ਵੱਲੋਂ ਲੰਬੇ ਸਮੇਂ ਬਾਅਦ ਇੱਕ ਹੋਰ ਸੁਪਰਹਿੱਟ ਫਿਲਮ ਦਾ ਐਲਾਨ ਕੀਤਾ ਗਿਆ ਹੈ। ਇਸ ਫਿਲਮ ਦਾ ਨਾਮ ‘ਜੀ ਵੇ ਸੋਹਣਿਆ ਜੀ’ ਹੈ। ਇਸ ਫਿਲਮ ਦਾ ਮੋਸ਼ਨ ਪੋਸਟ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਫਿਲਮ ਵਿੱਚ ਕੀ ਕੁਝ ਖਾਸ ਅਤੇ ਮਜ਼ੇਦਾਰ ਹੋਵੇਗਾ ਇਹ ਦੇਖਣਾ ਬੇਹੱਦ ਦਿਲਚਸਪ ਰਹੇਗਾ।

ਇਸ ਫਿਲਮ ਦਾ ਮੋਸ਼ਨ ਪੋਸਟਰ ਸ਼ੇਅਰ ਕਰਦੇ ਹੋਏ ਦੋਵਾਂ ਕਲਾਕਾਰਾਂ ਵੱਲੋਂ ਮਜ਼ੇਦਾਰ ਕੈਪਸ਼ਨ ਦਿੱਤਾ ਗਿਆ ਹੈ। ਪੋਸਟਰ ਸ਼ੇਅਰ ਕਰਦਿਆਂ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ‘ਇੱਕ ਰਾਹੀ ਨੂੰ ਮੰਜ਼ਲ ਲਈ ਦੋ ਕਦਮਾਂ ਦੀ ਦੂਰੀ ਹੈ। ਇਹ ਫਿਲਮ 6 ਅਕਤੂਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਬਾਲੀਵੁੱਡ ਅਦਾਕਾਰ ਇਮਰਾਨ ਅੰਬਾਸ ਇਸ ਪੰਜਾਬੀ ਫਿਲਮ ਰਾਹੀਂ ਪਰਦੇ ਉੱਪਰ ਕੀ ਕਮਾਲ ਦਿਖਾਉਂਦੇ ਹਨ, ਇਸ ਨੂੰ ਦੇਖਣ ਲਈ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਅਦਾਕਾਰਾ ਦੀ ਇਸ ਪੋਸਟ ਉੱਪਰ ਪੰਜਾਬੀਆਂ ਦੇ ਨਾਲ-ਨਾਲ ਪਾਕਿਸਤਾਨੀ ਪ੍ਰਸ਼ੰਸ਼ਕ ਵੀ ਕਮੈਂਟ ਕਰ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਇਸ ਫਿਲਮ ਦੇ ਮੋਸ਼ਨ ਪੋਸਟਰ ਨੂੰ ਦੇਖਣ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਇਸ ਵਿੱਚ ਕੁਝ ਨਵਾਂ ਅਤੇ ਦਿਲਚਸਪ ਦੇਖਣ ਨੂੰ ਮਿਲੇਗਾ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਵਿੱਚ ਸਿੰਮੀ ਅਦਾਕਾਰ ਇਮਰਾਨ ਨਾਲ ਰੋਮਾਂਸ ਕਰਦੇ ਹੋਏ ਦਿਖਾਈ ਦੇਵੇਗੀ।

ਵਰਕਫਰੰਟ ਦੀ ਗੱਲ ਕਰਿਏ ਤਾਂ ਸਿੰਮੀ ਚਾਹਲ ਹਾਲ ਹੀ ਵਿੱਚ ਅਦਾਕਾਰ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫਿਲਮ ਕਲੀ ਜੋਟਾ ਵਿੱਚ ਕੰਮ ਕਰਦੇ ਹੋਏ ਦਿਖਾਈ ਦਿੱਤੀ। ਇਸ ਤੋਂ ਇਲਾਵਾ ਇਮਰਾਨ ਅੰਬਾਸ ਪਾਕਿਸਤਾਨ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਜੋ ਕਿ ਪਹਿਲਾ ਬਾਲੀਵੁੱਡ ਫਿਲਮ ਵਿੱਚ ਬਿਪਾਸ਼ਾ ਬਾਸੂ ਨਾਲ ਵੀ ਦਿਖਾਈ ਦੇ ਚੁੱਕੇ ਹਨ।