ਬਠਿੰਡਾ ‘ਚ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਵੀਨੂੰ ਗੋਇਲ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ

ਉਦਯੋਗਪਤੀਆਂ ਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ

ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ | ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸਕਾਂ ਦਾ ਭਰੋਸਾ’ ਵਿਸੇ ‘ਤੇ ਕਰਵਾਏ ਗਏ ਚੌਥੇ ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ‘ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ | ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ | ਸ. ਚੰਨੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ ‘ਤੇ ਨਿਵੇਸ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਨਅਤ ਹੋਰ ਉੱਦਮੀਆਂ ਨੂੰ ਹਰ ਸਹੂਲਤ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਵਪਾਰ ਨੂੰ ਸੁਖਾਲਾ ਅਤੇ ਮਾਹੌਲ ਸਿਰਜਣ ਲਈ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਵਿਸਥਾਰ ਲਈ ਪੰਜਾਬ ਰਾਈਟ-ਟੂ-ਬਿਜ਼ਨਸ ਐਕਟ 2020 ‘ਚ ਸੋਧਾਂ ਨੂੰ ਕੈਬਨਿਟ ਦੁਆਰਾ ਮਨਜ਼ੂਰੀ ਦੇ ਦਿੱਤੀ ਗਈ ਹੈ, ਹੁਣ ਜੀ.ਐੱਸ.ਟੀ. ਅਤੇ ਵੈਟ ਦਾ ਮੁਲਾਂਕਣ ਬਿਨਾਂ ਪੇਸ਼ ਹੋਏ ਕੀਤੇ ਜਾਣ ਦੀ ਪ੍ਰਵਾਨਗੀ ਤਹਿਤ ਉਦਯੋਗਪਤੀਆਂ ਨੂੰ ਇਸ ਆਦੇਸ਼ ਲਈ ਦਫ਼ਤਰਾਂ ‘ਚ ਜਾਣ ਦੀ ਲੋੜ ਨਹੀਂ | ਮੁੱਖ ਮੰਤਰੀ ਚੰਨੀ ਕਿਹਾ ਕਿ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਕਰ-ਵਿਭਾਗ ‘ਚ ਮੋਬਾਈਲ ਦਸਤਿਆਂ ਦੀ ਗਿਣਤੀ 14 ਦੀ ਥਾਂ 4 ਕਰ ਦਿੱਤੀ ਗਈ ਹੈ | ਮੱਧ ਵਰਗ ਦੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨ ਨਿਰਧਾਰਿਤ ਦਰਾਂ ਅੱਧੀਆਂ ਅਤੇ ਉਨ੍ਹਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ 150 ਕਰੋੜ ਖ਼ਰਚੇ ਜਾਣ ਦਾ ਮੁੱਖ ਮੰਤਰੀ ਵਲੋਂ ਐਲਾਨ ਕੀਤਾ | ਸੰਮੇਲਨ ਨੂੰ ਉੱਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਪ੍ਰਗਟ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ‘ਚ ਪਹੁੰਚੇ ਉਦਯੋਗਪਤੀਆਂ ਤੇ ਨਿਵੇਸ਼ਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਕ ਸੰਗ੍ਰਹਿ ਵੀ ਜਾਰੀ ਕੀਤਾ, ਜਿਸ ਵਿਚ ਨਿਵੇਸ਼ ਪੰਜਾਬ ਵਲੋਂ ਵਪਾਰ ਅਤੇ ਉਦਯੋਗ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੋਇਆ ਸੀ | ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ ਵੈਦ, ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਕੈਬਨਿਟ ਮੰਤਰੀ ਅਮਰਿੰਦਰ ਰਾਜਾ ਵੜਿੰਗ, ਸੰਸਦ ਮੈਂਬਰ ਡਾ: ਅਮਰ ਸਿੰਘ, ਮੰਤਰੀ ਸੰਗਤ ਸਿੰਘ ਗਿਲਜੀਆ, ਵਿਧਾਇਕ ਲਖਵੀਰ ਸਿੰਘ ਲੱਖਾ, ਵਿਧਾਇਕ ਸੰਜੇ ਤਲਵਾੜ, ਰਾਕੇਸ਼ ਪਾਂਡੇ, ਲਖਵੀਰ ਸਿੰਘ ਲੱਖਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਵਿਧਾਇਕ ਜਸਵੀਰ ਸਿੰਘ ਖੰਗੂੜਾ, ਸੁਰਿੰਦਰ ਡਾਵਰ, ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਅਨੁਰਿਧ ਤਿਵਾੜੀ, ਹੁਸਨ ਲਾਲ, ਕੇ.ਕੇ. ਯਾਦਵ, ਤੇਜਵੀਰ ਸਿੰਘ ਅਤੇ ਰਜਤ ਅਗਰਵਾਲ, ਗੁਰਪ੍ਰੀਤ ਕੌਰ ਜਗਰਾਉਂ, ਮੈਡਮ ਪੁਨੀਤਾ ਸੰਧੂ, ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ, ਮੁੱਲਾਂਪੁਰ-ਦਾਖਾ ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਡਾਇਰੈਕਟਰ ਸੁਖਪਾਲ ਸਿੰਘ ਭਨੋਹੜ, ਪ੍ਰਸ਼ੋਤਮ ਲਾਲ ਖ਼ਲੀਫ਼ਾ ਹੋਰ ਮੌਜੂਦ ਰਹੇ | ਸਮਾਰੋਹ ਦੌਰਾਨ ਮਲਹੋਤਰਾ ਗਰੁੱਪ ਦੀ ਚੇਅਰਮੈਨ ਮੈਡਮ ਮੀਨੂੰ ਮਲਹੋਤਰਾ ਵਲੋਂ ਰੀਅਲ ਅਸਟੇਟ ਸੈਕਟਰ ‘ਚ 1600 ਕਰੋੜ, ਵਰਧਮਾਨ ਟੈਕਸਟਾਈਲ ਦੇ ਐੱਮ.ਡੀ ਸ੍ਰੀਮਤੀ ਸੁਚਿਤਾ ਓਸਵਾਲ ਜੈਨ ਨੇ ਆਪਣੀ ਕੰਪਨੀਆਂ ਦੀਆਂ 400 ਕਰੋੜ ਦੇ ਐਲਾਨ ਅਤੇ ਇੰਟਰਨੈਸ਼ਨਲ ਟਰੈਕਟਰਜ਼ ਦੇ ਮੀਤ ਪ੍ਰਧਾਨ.ਏ.ਐੱਸ. ਮਿੱਤਲ ਪੰਜਾਬ ਵਿਚ ਇਕ ਹੋਰ ਅਤਿ ਆਧੁਨਿਕ ਟਰੈਕਟਰ ਫੈਕਟਰੀ ਲਗਾਉਣ ਦਾ ਐਲਾਨ ਕੀਤਾ | ਪੀ.ਐਚ.ਡੀ. ਸੀ.ਸੀ.ਆਈ. ਦੇ ਚੇਅਰਮੈਨ ਕਰਨ ਗਿਲਹੋਤਰਾ, ਸੀਆਈਆਈ ਦੇ ਚੇਅਰਮੈਨ ਭਵਦੀਪ ਸਰਦਾਨਾ, ਸੇਵੀ ਇੰਟਰਨੈਸਨਲ ਲਿਮਟਿਡ ਦੇ ਡਾਇਰੈਕਟਰ ਮੁਕੁਲ ਵਰਮਾ, ਵਿਵਾਚੈਮ ਇੰਟਰਮੀਡੀਏਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਵਿਜੇ ਗਰਗ, ਵਾਈਬਰਾਕਾਸਟਿਕਸ ਦੇ ਪ੍ਰਧਾਨ ਜਗਮਿੰਦਰ ਸਿੰਘ ਬਾਵਾ, ਸਨਜਿਨ ਇੰਡੀਆ ਜੀਨੋ ਪਾਰਕ ਦੇ ਐਮਡੀ, ਪ੍ਰਧਾਨ, ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਗਰੁੱਪ ਚੇਅਰਮੈਨ, ਮਲਹੋਤਰਾ ਗਰੁੱਪ ਮੀਨੂੰ ਮਲਹੋਤਰਾ, ਡਿਵੈਲਪਮੈਂਟ ਸੈਂਟਰ ਹੈੱਡ, ਇਨਫੋਸਿਸ ਸਮੀਰ ਗੋਇਲ, ਵਾਈਸ-ਚੇਅਰਮੈਨ ਅਤੇ ਐਮਡੀ ਨਾਹਰ ਇੰਡਸਟਰੀਜ ਵਰਧਮਾਨ ਟੈਕਸਟਾਈਲ ਕਮਲ ਓਸਵਾਲ ਅਤੇ ਵਾਈਸ ਪ੍ਰੈਜੀਡੈਂਟ, ਇੰਟਰਨੈਸਨਲ ਟਰੈਕਟਰ ਲਿਮਟਿਡ ਏ.ਐੱਸ. ਮਿੱਤਲ ਨੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਸੂਬੇ ਵਿੱਚ ਆਰਥਿਕ ਪੁਨਰ-ਉਥਾਨ ਦਾ ਇੱਕ ਨਵਾਂ ਅਧਿਆਏ ਲਿਖਣ ਲਈ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸੀ ਪਹੁੰਚ ਅਧੀਨ ਉਦਯੋਗਿਕ ਵਿਕਾਸ ਵਿੱਚ ਪਾਏ ਗਏ ਵੱਡੇ ਯੋਗਦਾਨ ਦੀ ਭਰਪੂਰ ਸਲਾਘਾ ਕੀਤੀ |