ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਦਾਸ ਕੋਲੋਂ ਚਾਰ ਹਥਿ ਆਰ ਬਰਾਮਦ ਕੀਤੇ ਸਨ।
ਉੱਤਰ ਪ੍ਰਦੇਸ਼ – ਲਖੀਮਪੁਰ ਹਿੰ ਸਾ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਐਫਐਸਐਲ ਤੋਂ ਬੈਲਿਸਟਿਕ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਵੱਲੋਂ ਰਿਵਾਲ ਵਰ ਅਤੇ ਰਾਈ ਫਲ ਨਾਲ ਗੋ ਲੀ ਚਲਾਉਣ ਦੀ ਪੁਸ਼ਟੀ ਹੋਈ ਹੈ। ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਦਾਸ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ ਸਨ।
ਇਸ ਵਿਚ ਅੰਕਿਤ ਦਾਸ ਦੀ ਰੀਪੀਟਰ ਬੰ ਦੂ ਕ, ਪਿਸ ਤੌਲ ਅਤੇ ਆਸ਼ੀਸ਼ ਮਿਸ਼ਰਾ ਦੀ ਰਾਈਫਲ ਅਤੇ ਰਿਵਾਲ ਵਰ ਸ਼ਾਮਲ ਸੀ। ਪੁਲਿਸ ਨੇ ਚਾਰਾਂ ਹਥਿ ਆਰਾਂ ਦੀ ਐਫਐਸਐਲ ਰਿਪੋਰਟ ਮੰਗੀ ਸੀ। ਰਿਪੋਰਟ ਨੇ ਇਨ੍ਹਾਂ ਹਥਿ ਆਰਾਂ ਤੋਂ ਗੋ ਲੀਬਾਰੀ ਦੀ ਪੁਸ਼ਟੀ ਕੀਤੀ ਹੈ। ਅੰਕਿਤ ਦਾਸ ਅਤੇ ਲਤੀਫ ਨੇ ਐਸਆਈਟੀ ਦੇ ਸਾਹਮਣੇ ਆਪਣੀ ਜਾਨ ਬਚਾਉਣ ਲਈ ਗੋ ਲੀ ਚਲਾਉਣ ਦੀ ਗੱਲ ਵੀ ਕਬੂਲ ਕੀਤੀ ਹੈ।
ਦੱਸ ਦਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿਖੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਨਾਂ ਤੇ ਰਜਿਸਟਰਡ ਮਹਿੰਦਰਾ ਥਾਰ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਦੀ ਹੱ ਤਿ ਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿਚ ਐਫਆਈਆਰ ਦਰਜ ਹੋਣ ਦੇ ਸੱਤ ਦਿਨਾਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਘਟਨਾ ਵਿਚ 4 ਕਿਸਾਨਾਂ, ਇੱਕ ਪੱਤਰਕਾਰ ਸਣੇ ਕੁੱਲ 8 ਲੋਕਾਂ ਦੀ ਜਾ ਨ ਚਲੀ ਗਈ ਸੀ।