ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੇਰ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਉਨ੍ਹਾਂ ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਮੋਤੀ ਵੀ ਮੌਜੂਦ ਰਹੇ। ਜੱਥੇਦਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਖ਼ਤ ਪਟਨਾ ਸਾਹਿਬ ‘ਤੇ 7 ਤੋਂ 9 ਜਨਵਰੀ ਤੱਕ ਮਨਾਏ ਜਾਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ‘ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਤਖ਼ਤ ਸਾਹਿਬ ਕਮੇਟੀ ਵਲੋਂ ਗ੍ਰਹਿ ਮੰਤਰੀ ਨੂੰ ਸ਼ਾਲ, ਸਿਰੋਪਾਓ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਤਖ਼ਤ ਸਾਹਿਬ ਦਾ ਪ੍ਰਸ਼ਾਦ ਵੀ ਉਨ੍ਹਾਂ ਨੂੰ ਭੇਂਟ ਕੀਤਾ ਗਿਆ। ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਦੇ ਸਾਰੇ ਅਹੁਦੇਦਾਰ ਜਗਜੋਤ ਸਿੰਘ ਸੋਹੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ ਖਨੂਜਾ ਦੁਆਰਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਗਤ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤ ਦੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੀਆਂ ਹਨ, ਜਿਸ ਨੂੰ ਵੇਖਦੇ ਹੋਏ ਰਿਹਾਇਸ਼ ਅਤੇ ਲੰਗਰ ਆਦਿ ਦੀ ਵਿਵਸਥਾ ਕੀਤੀ ਜਾ ਰਹੀ ਹੈ ਜਿਸਦੇ ਲਈ ਬਿਹਾਰ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਰਾ ਸਹਿਯੋਗ ਕਮੇਟੀ ਨੂੰ ਮਿਲ ਰਿਹਾ ਹੈ।

ਸੀਨੀਅਰ ਅਕਾਲੀ ਨੇਤਾ ਅਵਤਾਰ ਸਿੰਘ ਹਿੱਤ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਅਕਾਲੀ ਨੇਤਾਵਾਂ ਦੇ ਬੀਜੇਪੀ ਵਿੱਚ ਜਾਣ ਦੀਆਂ ਖਬਰਾਂ ਵਿਚਾਲੇ ਹੋਈ ਮੁਲਾਕਾਤ ਨਾਲ ਸਿਆਸਤ ਗਰਮਾ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਹਿੱਤ ਵੀ ਹਿੱਤ ਵੀ ਭਾਜਪਾ ‘ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੇ ਅਜੇ ਤੱਕ ਪੱਤਾ ਨਹੀਂ ਖੋਲ੍ਹਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ 6 ਮੈਂਬਰ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੋਂ ਬਾਅਦ ਨਵੀਂ ਕਮੇਟੀ ਦੇ ਗਠਨ ਵਿੱਚ ਹੋ ਰਹੀ ਦੇਰੀ ਦੇ ਚੱਲਦੇ ਅਕਾਲੀ ਦਲ ਨਾਲ ਜੁੜੇ ਕਰੀਬ ਅੱਧਾ ਦਰਜਨ ਨਵੇਂ ਚੁਣੇ ਮੈਂਬਰ ਭਾਰਤੀ ਜਨਤਾ ਪਾਰਟੀ ਵਿੱਚ ਜਾ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਉਹ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ।

ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਜਗਦੀਪ ਸਿੰਘ ਕਾਹਲੋ, ਭੂਪੇਂਦਰ ਸਿੰਘ ਗਿੰਨੀ, ਗੁਰਮੀਤ ਸਿੰਘ ਭਾਟੀਆ, ਹਰਵਿੰਦਰ ਸਿੰਘ ਕੇਪੀ, ਹਰਜੀਤ ਸਿੰਘ ਪੱਪਾ, ਮਨਜੀਤ ਸਿੰਘ ਓਲਕ ਅਤੇ ਰਵਿੰਦਰ ਸਿੰਘ ਸਵੀਟਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਹੈ। ਇਨ੍ਹਾਂ 7 ਨਾਵਾਂ ਵਿੱਚ 6 ਲੋਕ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਹਨ।