ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ 12 ਵਜ ਕੇ 20 ਮਿੰਟ ਦੇ ਕਰੀਬ ਹੋਏ ਧ ਮਾ ਕੇ ਕਾਰਨ ਹਫੜਾ-ਦਫੜੀ ਫੈਲ ਗਈ ਅਤੇ ਅਦਾਲਤਾਂ ਵਿਚ ਕੰਮ ਕਰਨ ਵਾਲੇ ਵਕੀਲ ਮੁਲਾਜ਼ਮ ਅਤੇ ਹੋਰ ਅਮਲਾ ਨਾਲ ਲੱਗਦੇ ਫਿਰੋਜ਼ ਗਾਂਧੀ ਮਾਰਕੀਟ ’ਚ ਆ ਗਈ। ਖ਼ਬਰ ਲਿਖ਼ੇ ਜਾਣ ਤੱਕ ਧ ਮਾ ਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਸੀ। ਦੱਸਿਆ ਜਾ ਰਿਹਾ ਹੈ ਕਿ 2 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਅਦਾਲਤੀ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ ਹੈ। ਨਿਆਇਕ ਅਧਿਕਾਰੀਆਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਅਦਾਲਤੀ ਕੰਪਲੈਕਸ ਵਿਚ ਹਫੜਾ-ਦਫੜੀ ਦਾ ਮਾਹੌਲ ਹੈ।

ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਧ ਮਾ ਕੇ ਦੌਰਾਨ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧ ਮਾ ਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।

ਇਹ ਵੀ ਪਤਾ ਲੱਗਾ ਹੈ ਕਿ ਇਹ ਧ ਮਾ ਕਾ ਕਚਹਿਰੀ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧ ਮਾ ਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ। ਘਟਨਾ ਵਾਲੀ ਥਾਂ ‘ਤੇ ਪੁਲਸ ਦੇ ਵੱਡੇ ਅਧਿਕਾਰੀ ਪਹੁੰਚੇ ਚੁੱਕੇ ਹਨ।