ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੱਬੂ ਮਾਨ ਨਾਲ ਇਕ ਤਸਵੀਰ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਲਿਖਿਆ ਹੈ, ”ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ।
ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।” ਰਾਘਵ ਚੱਢਾ ਦੀ ਬੱਬੂ ਮਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਹੁਣ ਬੱਬੂ ਮਾਨ ਵੀ ਸਿਆਸਤ ‘ਚ ਐਂਟਰੀ ਕਰਦੇ ਹਨ। ਪਰ ਹੁਣ ਇਙ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੀ ਹੁੰਦਾ ਹੈ। 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ।
ਦੱਸ ਦਈਏ ਕਿ ਕਿਸਾਨ ਅੰਦੋਲਨ ਖ਼ਤਮ ਹੋਣ ਮਗਰੋਂ ਪੰਜਾਬੀ ਗਾਇਕ ਬੱਬੂ ਮਾਨ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਆਪਣੀ ਪਾਰਟੀ ਬਣਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨ ਪੰਜਾਬ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ। ਬੱਬੂ ਮਾਨ ਦਾ ਕਹਿਣਾ ਹੈ ਕਿ ਹੁਣ ਤੱਕ ਅਸੀਂ ਸਾਰੀਆਂ ਪਾਰਟੀ ਦੇਖ ਲਈਆਂ ਹਨ।
Met the Ustaad of Punjabi music industry @BabbuMaan. Had an insightful discussion on the state of Punjab. pic.twitter.com/m9tir4WN56
— Raghav Chadha (@raghav_chadha) December 23, 2021
ਦੱਸਣਯੋਗ ਹੈ ਕਿ ਬੱਬੂ ਮਾਨ ਸ਼ੁਰੂ ਤੋਂ ਹੀ ‘ਕਿਸਾਨ ਅੰਦੋਲਨ’ ਨਾਲ ਡਟੇ ਹੋਏ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਕਿ ਕਿਸਾਨਾਂ ਨੂੰ ਚੋਣਾਂ ਲੜ ਕੇ ਸਿਸਟਮ ਬਦਲਣਾ ਚਾਹੀਦਾ ਹੈ। ਬੱਬੂ ਮਾਨ ਨੇ ਕਿਸਾਨ ਨੂੰ ਅਪੀਲ ਕੀਤੀ ਸੀ ਕਿ ਵੋਟਾਂ ਤੱਕ ਇਕੱਠਾ ਰਹਿਣ, ਵੱਖ ਨਾ ਹੋਣਾ ਅਤੇ ਕਿਸੇ ਪਾਰਟੀ ਦੇ ਕਿਸੇ ਵੀ ਤਰ੍ਹਾਂ ਦੇ ਲਾਲਚ ‘ਚ ਨਾ ਆ ਜਾਣਾ।”